ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਿਕ ਜਿੱਤ ਹਾਸਿਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਐਕਸ਼ਨ ਮੋਡ ਵਿੱਚ ਹੈ। ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਹੀ ਭਗਵੰਤ ਮਾਨ ਨੇ ਐਕਸ਼ਨ ਲੈਂਦਿਆਂ ਸਾਬਕਾ ਵਿਧਾਇਕਾਂ ਦੀ ਸੁਰੱਖਿਆ ਹਟਾ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਲਈ ਕਿਸੇ ਨੇਤਾ ਦੀ ਸਕਿਉਰਿਟੀ ਨਾਲੋਂ ਆਮ ਜਨਤਾ ਦੀ ਸੁਰੱਖਿਆ ਜ਼ਿਆਦਾ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਥਾਣਿਆਂ ਨੂੰ ਖਾਲੀ ਨਹੀਂ ਛੱਡਿਆ ਜਾ ਸਕਦਾ।
ਦੱਸ ਦਈਏ ਕਿ ਮਾਨ ਨੇ ਪੰਜਾਬ ਦੀ ਗੱਦੀ ਸੰਭਾਲਣ ਤੋਂ ਪਹਿਲਾਂ ਹੀ ਸੂਬੇ ਵਿੱਚ ਹਲਚਲ ਮਚਾ ਦਿੱਤੀ ਹੈ। ਮਾਨ ਨੇ ਸਾਰੇ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਤਹਿਤ ਕਰੀਬ 122 ਨੇਤਾਵਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਆਪਣੇ ਫੈਸਲੇ ਬਾਰੇ ਸਪੱਸ਼ਟੀਕਰਨ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਕੁਝ ਲੋਕਾਂ ਦੀ ਸੁਰੱਖਿਆ ਨਾਲੋਂ ਜ਼ਿਆਦਾ ਜ਼ਰੂਰੀ ਹੈ। ਇਸ ਤੋਂ ਪਹਿਲਾਂ ਸਿਆਸਤਦਾਨਾਂ ਦੇ ਘਰਾਂ ਦੇ ਬਾਹਰ ਪੁਲਿਸ ਮੁਲਾਜ਼ਮ ਤਾਇਨਾਤ ਸਨ ਜਦਕਿ ਥਾਣੇ ਖਾਲੀ ਰਹੇ। ਸਾਡੇ ਲਈ 3 ਕਰੋੜ ਤੋਂ ਵੱਧ ਲੋਕਾਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ। ਪੁਲਿਸ ਆਪਣਾ ਕੰਮ ਕਰੇਗੀ ।
ਇਹ ਵੀ ਪੜ੍ਹੋ: ਅੰਮ੍ਰਿਤਸਰ ਦੇ 16 ਕੌਂਸਲਰ ‘ਆਪ’ ‘ਚ ਸ਼ਾਮਲ, ਸਿਸੋਦੀਆ ਬੋਲੇ- ‘ਹੁਣ ਨਗਰ ਨਿਗਮ ‘ਚ ਵੀ ‘ਆਪ’ ਦਾ ਝੰਡਾ’
ਦੱਸ ਦੇਈਏ ਕਿ ਡਾ. ਰਾਜ ਕੁਮਾਰ ਵੇਰਕਾ ਨਾਲ 11, ਬ੍ਰਹਮ ਮਹਿੰਦਰਾ ਨਾਲ 14, ਸੰਗਤ ਸਿੰਘ ਗਿਲਜ਼ੀਆਂ ਨਾਲ 15, ਸਪੀਕਰ ਰਾਣਾ ਕੇ.ਪੀ. ਸਿੰਘ ਨਾਲ 13, ਪਰਗਟ ਸਿੰਘ ਨਾਲ 17, ਅਰੁਣਾ ਚੌਧਰੀ ਨਾਲ 14, ਰਾਣਾ ਗੁਰਜੀਤ ਸਿੰਘ ਨਾਲ 14, ਅਨਿਲ ਜੋਸ਼ੀ ਨਾਲ 4, ਸਾਬਕਾ ਵਿਧਾਇਕਾ ਨਵਜੋਤ ਕੌਰ ਸਿੱਧੂ ਨਾਲ 7 ਸੁਰੱਖਿਆ ਮੁਲਾਜ਼ਮ ਤਾਇਨਾਤ ਸਨ, ਜਿਨ੍ਹਾਂ ਨੂੰ ਵਾਪਸ ਸੱਦਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: