captain sells farmers agitation kejriwal: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 19ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਇਸ ਅੰਦੋਲਨ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਜਿਸਦੇ ਮੱਦੇਨਜ਼ਰ ਅੱਜ ਕਿਸਾਨ ਭੁੱਖ ਹੜਤਾਲ ‘ਤੇ ਹੈ। ਦਿੱਲੀ ਦੇ ਸਾਰੇ ਬਾਰਡਰਾਂ ‘ਤੇ ਕਿਸਾਨ ਅੱਜ ਭੁੱਖ ਹੜਤਾਲ ‘ਤੇ ਬੈਠੇ ਹਨ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਇਸ ਅੰਦੋਲਨ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਅੰਦੋਲਨ ਦੇ ਤੇਜ਼ ਹੋਣ ਦੇ ਮੱਦੇਨਜ਼ਰ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਕਿਸਾਨ ਦਿੱਲੀ ਕੂਚ ਕਰ ਰਹੇ ਹਨ। ਇਨ੍ਹਾਂ ਧਰਨਿਆਂ ਵਿੱਚ ਹੁਣ ਕਿਸਾਨਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ।
ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਰਾਜਨੀਤੀ ਵੀ ਸਰਗਰਮ ਹੈ। ਦਿੱਲੀ ਦੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਅੱਜ 14 ਦਸੰਬਰ ਨੂੰ ਭੁੱਖ ਹੜਤਾਲ ਰੱਖੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਕਿਸਾਨਾਂ ਦੇ ਸਮਰਥਨ ਵਿੱਚ ਇੱਕ ਦਿਨ ਦੀ ਭੁੱਖ ਹੜਤਾਲ ਦਾ ਐਲਾਨ ਕੀਤਾ ਸੀ। ਕੇਜਰੀਵਾਲ ਨੇ ਦੇਸ਼ ਦੇ ਨਾਗਰਿਕਾਂ ਨੂੰ ਵੀ ਭੁੱਖ ਹੜਤਾਲ ਕਰਨ ਦੀ ਅਪੀਲ ਕੀਤੀ ਹੈ। ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਬਾਰੇ ਕੇਜਰੀਵਾਲ ‘ਤੇ ਹਮਲਾ ਬੋਲਿਆ ਸੀ। ਦਰਅਸਲ, ਕੈਪਟਨ ਨੇ ਕੇਜਰੀਵਾਲ ਦੀ ਭੁੱਖ ਹੜਤਾਲ ਨੂੰ ਡਰਾਮਾ ਦੱਸਿਆ ਹੈ । ਉਨ੍ਹਾਂ ਨੇ ਕੇਜਰੀਵਾਲ ਨੂੰ ਚੁਣੌਤੀ ਦਿੱਤੀ ਸੀ ਕਿ ਉਹ ਆਪਣੀ ਸਰਕਾਰ ਦਾ ਕੋਈ ਇੱਕ ਕੰਮ ਦੱਸਣ ਜੋ ਕਿਸਾਨਾਂ ਦੇ ਹਿੱਤ ਵਿੱਚ ਉਨ੍ਹਾਂ ਦੀ ਸਰਕਾਰ ਨੇ ਕੀਤਾ ਹੈ । ਕੈਪਟਨ ਨੇ ਦੋਸ਼ ਲਾਇਆ ਕਿ ਪਿੱਛਲੇ 17 ਦਿਨਾਂ ਤੋਂ ਦਿੱਲੀ ਸ਼ਹਿਰ ਦੇ ਬਾਹਰ ਬੈਠੇ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਮਦਦ ਲਈ ਕੁੱਝ ਵੀ ਉਸਾਰੂ ਕੰਮ ਕਰਨ ਦੀ ਬਜਾਏ ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਰਾਜਨੀਤੀ ਕਰਨ ਵਿੱਚ ਲੱਗੀ ਹੋਈ ਹੈ।
ਪੰਜਾਬ ਦੇ ਮੁੱਖ ਮੰਤਰੀ ਇਸ ‘ਤੇ ਹੀ ਨਹੀਂ ਰੁਕੇ । ਉਨ੍ਹਾਂ ਨੇ ਕੇਜਰੀਵਾਲ ਨੂੰ ਪੁੱਛੇ ਸਵਾਲ ‘ਤੇ ਹਮਲਾ ਕਰਦਿਆਂ ਕਿਹਾ ਕਿ ਕਿਸਾਨ ਤੁਹਾਡੇ ਸ਼ਹਿਰ ਤੋਂ ਬਾਹਰ ਸੜਕਾਂ ‘ਤੇ ਠੰਡ ਦਾ ਸਾਹਮਣਾ ਕਰਦਿਆਂ ਆਪਣੇ ਹੱਕਾਂ ਲਈ ਲੜ ਰਹੇ ਹਨ ਅਤੇ ਤੁਸੀਂ ਸੋਚ ਰਹੇ ਹੋ ਕਿ ਇਸ ਮੌਕੇ ਦਾ ਫਾਇਦਾ ਕਿਵੇਂ ਚੁੱਕਿਆ ਜਾਵੇ । ਕਿਉਂਕਿ ਤੁਹਾਨੂੰ ਕੋਈ ਸ਼ਰਮ ਨਹੀਂ ਹੈ? ਉਨ੍ਹਾਂ ਕਿਹਾ ਕਿ ਕੇਜਰੀਵਾਲ ਆਪਣੀ ਪਾਰਟੀ ਦੇ ਚੋਣ ਏਜੰਡੇ ਨੂੰ ਅੱਗੇ ਵਧਾਉਣ ਲਈ ਝੂਠੇ ਪ੍ਰਚਾਰ ਦਾ ਸਹਾਰਾ ਲੈ ਰਹੇ ਹਨ। ਕੈਪਟਨ ਨੇ ਕਿਹਾ ਕਿ ਕੇਜਰੀਵਾਲ ਨੇ ਵਾਰ-ਵਾਰ ਇਹ ਸਾਬਿਤ ਕੀਤਾ ਹੈ ਕਿ ਉਹ ਕਿਸਾਨਾਂ ਦੇ ਹਮਦਰਦ ਨਹੀਂ ਹਨ । ਉਨ੍ਹਾਂ ਨੇ ਕਿਹਾ ਕਿ ਜਦੋਂ ਕਿਸਾਨ ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰਦਿਆਂ ਦਿੱਲੀ ਕੂਚ ਕਰਨ ਦੀ ਤਿਆਰੀ ਕਰ ਰਹੇ ਸਨ, ਉਦੋਂ 23 ਨਵੰਬਰ ਨੂੰ ਕੇਜਰੀਵਾਲ ਸਰਕਾਰ ਬੇਸ਼ਰਮੀ ਨਾਲ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਸੂਚਿਤ ਕਰ ਰਹੀ ਸੀ। ਕੈਪਟਨ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੇ ਟੁਕੜਿਆਂ ਤੇ ਪ੍ਰਫੁੱਲਤ ਹੋ ਰਹੀ ਕੇਜਰੀਵਾਲ ਸਰਕਾਰ ਦੇ ਉਲਟ ਪੰਜਾਬ ਸਰਕਾਰ ਨੇ ਨਾ ਤਾਂ ਅਡਾਨੀ ਪਾਵਰ ਨਾਲ ਕੋਈ ਸਮਝੌਤਾ ਕੀਤਾ ਹੈ ਅਤੇ ਨਾ ਹੀ ਕਿਸੇ ਨਾਲ ਰਾਜ ਵਿੱਚ ਬਿਜਲੀ ਖਰੀਦਣ ਲਈ ਕੋਈ ਬੋਲੀ ਲਗਾਈ ਹੈ।
ਪਰ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਪਲਟਵਾਰ ਕੀਤਾ ਹੈ। ਕੇਜਰੀਵਾਲ ਨੇ ਕੈਪਟਨ ਨੂੰ ਜਵਾਬ ਦਿੰਦਿਆਂ ਕਿਸਾਨ ਅੰਦੋਲਨ ਨੂੰ ਵੇਚਣ ਦਾ ਦੋਸ਼ ਲਗਾਇਆ ਹੈ। ਕੇਜਰੀਵਾਲ ਨੇ ਟਵੀਟ ਕਰ ਕਿਹਾ, ਕੈਪਟਨ ਜੀ, ਮੈਂ ਮੁੱਢ ਤੋਂ ਹੀ ਕਿਸਾਨਾਂ ਦੇ ਨਾਲ ਖੜਿਆ ਹਾਂ। ਦਿੱਲੀ ਦੀ ਸਟੇਡੀਅਮਾਂ ਨੂੰ ਜੇਲ੍ਹ ਨਹੀਂ ਬਣਾਉਣ ਦਿੱਤਾ, ਇਸ ਲਈ ਕੇਂਦਰ ਨਾਲ ਲੜਿਆ। ਮੈਂ ਕਿਸਾਨਾਂ ਦਾ ਸੇਵਾਦਾਰ ਬਣ ਕੇ ਉਨ੍ਹਾਂ ਦੀ ਸੇਵਾ ਕਰ ਰਿਹਾ ਹਾਂ। ਤੁਸੀਂ ਤਾਂ ਆਪਣੇ ਬੇਟੇ ਦੇ ਈਡੀ (ED ) ਕੇਸ ਨੂੰ ਮੁਆਫ ਕਰਾਉਣ ਲਈ ਕੇਂਦਰ ਨਾਲ ਸੈਟਿੰਗ ਕਰ ਲਈ ਹੈ, ਕਿਸਾਨਾਂ ਦਾ ਅੰਦੋਲਨ ਵੇਚ ਦਿੱਤਾ ? ਕਿਉਂ ?