ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਅੰਤਿਮ ਨਤੀਜੇ ਆ ਗਏ ਹਨ। ਚੋਣਾਂ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ, ਜਦਕਿ ਭਾਜਪਾ ਦੂਜੇ ਨੰਬਰ ‘ਤੇ ਹੈ। ਕਾਂਗਰਸ 8 ਵਾਰਡਾਂ ਵਿੱਚ ਜਿੱਤ ਦਰਜ ਕਰਕੇ ਤੀਜੇ ਸਥਾਨ ’ਤੇ ਰਹੀ।

ਜਦਕਿ ਅਕਾਲੀ ਦਲ ਨੂੰ ਸਿਰਫ਼ 1 ਸੀਟ ਮਿਲੀ ਹੈ। ਅਕਾਲੀ ਦਲ ਨੇ ਇਸ ਵਾਰ ਭਾਜਪਾ ਤੋਂ ਵੱਖ ਹੋ ਕੇ ਚੋਣਾਂ ਲੜੀਆਂ ਹਨ।ਇਸ ਦੇ ਨਾਲ ਹੀ ‘ਆਪ’ ਨੇ ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਪਹਿਲੀ ਵਾਰ ਹਿੱਸਾ ਲਿਆ ਸੀ। ਚੰਡੀਗੜ੍ਹ ਨਗਰ ਨਿਗਮ ਦੇ ਕੁੱਲ 35 ਵਾਰਡਾਂ ਵਿੱਚ 24 ਦਸੰਬਰ ਨੂੰ ਵੋਟਾਂ ਪਈਆਂ ਸਨ। ਇਨ੍ਹਾਂ ਵਾਰਡਾਂ ਵਿੱਚ ਕੁੱਲ 203 ਉਮੀਦਵਾਰਾਂ ਨੇ ਚੋਣ ਲੜੀ ਹੈ। ਇਸ ਵਾਰ ਆਮ ਆਦਮੀ ਪਾਰਟੀ ਨੇ 14, ਭਾਜਪਾ ਨੇ 12, ਕਾਂਗਰਸ ਨੇ 8 ਅਤੇ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਸੀਟ ਹਾਸਿਲ ਕੀਤੀ ਹੈ। ਹਾਲਾਂਕਿ ਕਿਸੇ ਵੀ ਪਾਰਟੀ ਨੂੰ ਸਪਸ਼ਟ ਬੁਹਮਤ ਨਹੀਂ ਮਿਲਿਆ ਹੈ, ਹੁਣ ਮੇਅਰ ਕਿਸ ਪਾਰਟੀ ਦਾ ਬਣੇਗਾ ਇਹ ਵੀ ਆਉਣ ਵਾਲਾ ਸਮਾਂ ਹੀ ਦੱਸੇਗਾ।
ਇਹ ਵੀ ਪੜ੍ਹੋ : ਕੈਪਟਨ ਤੇ ਢੀਂਡਸਾ ਨਾਲ ਮਿਲ ਪੰਜਾਬ ਚੋਣਾਂ ਲੜੇਗੀ BJP, ਸ਼ਾਹ ਨਾਲ ਮੀਟਿੰਗ ਮਗਰੋਂ ਗੱਠਜੋੜ ਫਾਈਨਲ
ਸਿਆਸੀ ਵਿਸ਼ਲੇਸ਼ਕਾਂ ਅਨੁਸਾਰ ਇਸ ਚੋਣ ਦਾ ਅਸਰ ਪੰਜਾਬ ਚੋਣਾਂ ਵਿੱਚ ਵੀ ਦੇਖਣ ਨੂੰ ਮਿਲੇਗਾ। ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਚੋਣ ਵੀ ਖਾਸ ਮੰਨੀ ਜਾ ਰਹੀ ਹੈ। ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਤੋਂ ਆਮ ਆਦਮੀ ਪਾਰਟੀ ਕਾਫੀ ਉਤਸ਼ਾਹਿਤ ਹੈ। ਚੋਣਾਂ ‘ਚ ਮਿਲੀ ਜਿੱਤ ਤੋਂ ਬਾਅਦ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਵੀ ਚੰਡੀਗੜ੍ਹ ਪਹੁੰਚ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
