ਪੰਜਾਬ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵਿਚਾਲੇ ਸ਼ਬਦੀ ਜੰਗ ਦਾ ਦੌਰ ਚੱਲ ਰਿਹਾ ਹੈ। ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰ ਰਹੀ ਆਮ ਆਦਮੀ ਪਾਰਟੀ ਆਪਣੀ ਜਿੱਤ ਦੇ ਦਾਅਵੇ ਕਰ ਰਹੀ ਹੈ।
ਇਸ ਵਿਚਾਲੇ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਨੂੰ ਸਾਫ਼ ਸੁਥਰੀ ਤੇ ਇਮਾਨਦਾਰ ਸਰਕਾਰ ਦੇਣ ਦਾ ਦਾਅਵਾ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਮਾਨ ਦੇ ਟਵੀਟ ਨੂੰ ਰੀਟਵੀਟ ਕਰਦੇ ਹੋਏ ਲਿਖਿਆ, “ਕੁੱਝ ਮਹੀਨਿਆਂ ਬਾਅਦ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਇਸ ਲਈ ਹੋਰ ਪਾਰਟੀਆਂ ਦੇ ਕਈ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਲਈ ਆ ਰਹੇ ਹਨ, ਪਰ ਅਸੀਂ ਕਿਸੇ ਵੀ ਹਾਲਤ ਵਿੱਚ ਭ੍ਰਿਸ਼ਟ ਅਤੇ ਅਪਰਾਧੀ ਆਗੂ ਨੂੰ ਪਾਰਟੀ ਵਿੱਚ ਸ਼ਾਮਿਲ ਨਹੀਂ ਕਰਾਂਗੇ। ਪੰਜਾਬ ਨੂੰ ਸਾਫ਼ ਸੁਥਰੀ ਤੇ ਇਮਾਨਦਾਰ ਸਰਕਾਰ ਦੇਵਾਂਗੇ।”
ਇਹ ਵੀ ਪੜ੍ਹੋ : CBSE ਨੇ ਮੰਨੀ ਗਲਤੀ, 10ਵੀਂ ਬੋਰਡ ਦੇ ਇਸ ਵਿਵਾਦਿਤ ਪ੍ਰਸ਼ਨ ਦੇ ਦਿੱਤੇ ਜਾਣਗੇ ਪੂਰੇ ਨੰਬਰ
ਇਸ ਤੋਂ ਪਹਿਲਾ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਇੱਕ ਟਵੀਟ ਵਿੱਚ ਕਿਹਾ ਸੀ ਕਿ, “ਕਾਂਗਰਸ ਦੀ ਸਰਕਾਰ ਜਾਣ ਵਾਲੀ ਹੈ। ਸਿਰਫ਼ ਇੱਕ ਮਹੀਨਾ ਬਾਕੀ ਹੈ। ਇਸ ਲਈ ਉਨ੍ਹਾਂ ਦੇ ਕਈ ਵੱਡੇ ਲੀਡਰ ਪੰਜਾਬ ਨੂੰ ਲੁੱਟ ਰਹੇ ਹਨ। ਅਸੀਂ ਕਿਸੇ ਵੀ ਬੇਈਮਾਨ ਆਗੂ ਨੂੰ ਆਪਣੀ ਪਾਰਟੀ ਵਿੱਚ ਸ਼ਾਮਿਲ ਨਹੀਂ ਕਰਾਂਗੇ।”
ਵੀਡੀਓ ਲਈ ਕਲਿੱਕ ਕਰੋ -: