Delhi CM Kejriwal Appeals To PM Modi: ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਟਵੀਟ ਵਿੱਚ ਕੇਂਦਰ ਸਰਕਾਰ ਨਾਲ ਸਾਰੇ ਦੇਸ਼ ਵਾਸੀਆਂ ਨੂੰ ਕੋਰੋਨਾ ਵੈਕਸੀਨ ਮੁਫਤ ਲਗਵਾਉਣ ਦੀ ਅਪੀਲ ਕੀਤੀ ਹੈ । ਇਸ ਤੋਂ ਪਹਿਲਾਂ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਵੀਰਵਾਰ ਨੂੰ ਕੇਂਦਰੀ ਸਿਹਤ ਮੰਤਰੀ ਅਤੇ ਕੇਂਦਰੀ ਸਿਹਤ ਮੰਤਰੀ ਅਤੇ ਰਾਜਾਂ ਦੇ ਸਿਹਤ ਮੰਤਰੀਆਂ ਦੀ ਬੈਠਕ ਦੌਰਾਨ ਮੰਗ ਕੀਤੀ ਸੀ ਕਿ ਕੋਰੋਨਾ ਟੀਕਾ ਦਿੱਲੀ ਅਤੇ ਦੇਸ਼ ਦੇ ਸਾਰੇ ਰਾਜਾਂ ਨੂੰ ਮੁਫਤ ਕੋਰੋਨਾ ਵੈਕਸੀਨ ਦਿੱਤੀ ਜਾਵੇ।
ਇਸ ਸਬੰਧੀ ਅਰਵਿੰਦ ਕੇਜਰੀਵਾਲ ਨੇ ਇੱਕ ਟਵੀਟ ਵੀ ਕੀਤਾ। ਜਿਸ ਵਿੱਚ ਉਨ੍ਹਾਂ ਲਿਖਿਆ “ਕਰੋਨਾ ਸਦੀ ਦੀ ਸਭ ਤੋਂ ਵੱਡੀ ਮਹਾਂਮਾਰੀ ਹੈ । ਆਪਣੇ ਲੋਕਾਂ ਨੂੰ ਇਸ ਤੋਂ ਬਚਾਉਣਾ ਬਹੁਤ ਜਰੂਰੀ ਹੈ। ਮੈਂ ਕੇਂਦਰ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਸਾਰੇ ਦੇਸ਼ ਵਾਸੀਆਂ ਨੂੰ ਕਰੋਨਾ ਵੈਕਸੀਨ ਮੁਫਤ ਲਗਵਾਈ ਜਾਵੇ। ਇਸ ‘ਤੇ ਹੋਣ ਵਾਲਾ ਖਰਚ ਕਈ ਭਾਰਤੀਆਂ ਦੀ ਜਾਨ ਬਚਾਉਣ ਵਿੱਚ ਮਦਦਗਾਰ ਸਾਬਿਤ ਹੋਵੇਗਾ।”
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ । ਇਸ ਬੈਠਕ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਇਸ ਹਿੱਸਾ ਲੈਣਗੇ । ਸੰਭਵ ਹੈ ਕਿ ਕੇਜਰੀਵਾਲ ਪ੍ਰਧਾਨ ਮੰਤਰੀ ਨਾਲ ਬੈਠਕ ਵਿੱਚ ਦੇਸ਼ ਭਰ ਵਿੱਚ ਮੁਫਤ ਵੈਕਸੀਨ ਲਗਵਾਉਣ ਦਾ ਮੁੱਦਾ ਚੁੱਕਣ । ਕੋਰੋਨਾ ਵੈਕਸੀਨ ਨੂੰ ਲੈ ਕੇ ਸੱਦੀ ਗਈ ਇਹ ਬੈਠਕ ਸੋਮਵਾਰ ਸ਼ਾਮ 4 ਵਜੇ ਹੋਵੇਗੀ।
ਉੱਥੇ ਹੀ ਸਿਹਤ ਮੰਤਰੀ ਡਾ: ਹਰਸ਼ਵਰਧਨ ਨੇ ਕੋਰੋਨਾ ਦੀ ਵੈਕਸੀਨ ਬਾਰੇ ਵੱਡਾ ਬਿਆਨ ਦਿੱਤਾ ਹੈ । ਹਰਸ਼ਵਰਧਨ ਨੇ ਕਿਹਾ ਕਿ ਅਗਲੇ ਕੁਝ ਦਿਨਾਂ ਵਿੱਚ ਸਾਡੇ ਦੇਸ਼ ਵਾਸੀਆਂ’ ਲਈ ਵੈਕਸੀਨ ਉਪਲਬਧ ਹੋਵੇਗੀ । ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਨੇ ਫੈਸਲਾ ਲਿਆ ਹੈ ਕਿ ਟੀਕਾਕਰਨ ਪ੍ਰੋਗਰਾਮ ਬਾਰੇ ਸਾਰੀ ਜਾਣਕਾਰੀ ਰਾਸ਼ਟਰੀ ਪੱਧਰ ਤੋਂ ਲੈ ਕੇ ਜ਼ਮੀਨੀ ਪੱਧਰ ਤੱਕ ਲੋਕਾਂ ਨੂੰ ਮੁਹੱਈਆ ਕਰਵਾਈ ਜਾਵੇਗੀ ।
ਇਸ ਤੋਂ ਅੱਗੇ ਸਿਹਤ ਮੰਤਰੀ ਨੇ ਕਿਹਾ, “ਥੋੜ੍ਹੇ ਸਮੇਂ ਵਿੱਚ ਹੀ ਭਾਰਤ ਨੇ ਵੈਕਸੀਨ ਬਣਾਉਣ ਵਿੱਚ ਬਹੁਤ ਚੰਗਾ ਕੰਮ ਕੀਤਾ ਹੈ । ਆਉਣ ਵਾਲੇ ਕੁਝ ਦਿਨਾਂ ਵਿੱਚ ਨੇੜਲੇ ਭਵਿੱਖ ਵਿੱਚ, ਅਸੀਂ ਆਪਣੇ ਦੇਸ਼ ਵਾਸੀਆਂ ਨੂੰ ਇਹ ਵੈਕਸੀਨ ਦੇ ਸਕਾਂਗੇ। ਇਹ ਸਭ ਤੋਂ ਪਹਿਲਾਂ ਸਿਹਤ ਸੰਭਾਲ ਕਰਮਚਾਰੀਆਂ ਨੂੰ ਅਤੇ ਫਿਰ ਫਰੰਟ ਲਾਈਨ ਵਰਕਰਾਂ ਨੂੰ ਦਿੱਤੀ ਜਾਵੇਗੀ।”