Delhi CM to chair meeting: ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਵੈਕਸੀਨ ਲਗਾਉਣ ਤੇ ਉਸਦੇ ਰੱਖ-ਰਖਾਵ ਦੀਆਂ ਤਿਆਰੀਆਂ ਨੂੰ ਲੈ ਕੇ ਇੱਕ ਮਹੱਤਵਪੂਰਨ ਬੈਠਕ ਹੋਣ ਜਾ ਰਹੀ ਹੈ । ਵੀਰਵਾਰ ਨੂੰ ਸੀਐਮ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਇੱਕ ਬੈਠਕ ਹੋਵੇਗੀ । ਇਸ ਬੈਠਕ ਵਿੱਚ ਸਿਹਤ ਮੰਤਰੀ ਸਤੇਂਦਰ ਜੈਨ ਅਤੇ ਸਿਹਤ ਸਕੱਤਰ ਵੀ ਸ਼ਾਮਿਲ ਹੋਣਗੇ। ਇਸ ਬੈਠਕ ਵਿੱਚ ਕੇਜਰੀਵਾਲ ਤਿਆਰੀਆਂ ਦੀ ਸਮੀਖਿਆ ਕਰਨਗੇ । ਟੀਕਾਕਰਣ ਦੀਆਂ ਤਿਆਰੀਆਂ ਤੋਂ ਇਲਾਵਾ ਕੋਰੋਨਾ ਲਾਗ ਦੇ ਮਾਮਲਿਆਂ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ ਜਾ ਸਕਦੇ ਹਨ। ਇਸਦੇ ਨਾਲ ਹੀ ਸੀਐਮ ਅਰਵਿੰਦ ਕੇਜਰੀਵਾਲ ਹਸਪਤਾਲਾਂ ਵਿੱਚ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਲੈਣਗੇ।
ਕੋਰੋਨਾ ਵਾਇਰਸ ਤੋਂ ਬਚਾਅ ਲਈ ਵੈਕਸੀਨ ਲਗਾਉਣ ਦੀਆਂ ਤਿਆਰੀਆਂ ਪੂਰੇ ਦੇਸ਼ ਵਿੱਚ ਚੱਲ ਰਹੀਆਂ ਹਨ । ਇਸ ਨੂੰ ਲੈ ਕੇ ਰਾਜ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਇਸਦੇ ਤਹਿਤ ਹੀ ਦਿੱਲੀ ਵਿੱਚ ਵੀ ਵੈਕਸੀਨ ਨੂੰ ਲੈ ਕੇ ਤਿਆਰੀ ਕੀਤੀ ਜਾ ਰਹੀ ਹੈ । ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਵਿਡ-19 ਦੇ ਟੀਕਾਕਰਣ ਦੀ ਤਿਆਰੀ ਦੀ ਸਮੀਖਿਆ ਕਰਨ ਲਈ 24 ਨਵੰਬਰ ਨੂੰ ਸਿਹਤ ਮੰਤਰੀ ਅਤੇ ਸਿਹਤ ਸਕੱਤਰ ਨਾਲ ਮੀਟਿੰਗ ਕਰਨਗੇ ।
ਦੱਸ ਦੇਈਏ ਕਿ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਨੂੰ ਲੈ ਕੇ ਕੇਂਦਰ ਸਰਕਾਰ ਬਹੁਤ ਸਾਵਧਾਨੀ ਵਰਤ ਰਹੀ ਹੈ । ਇਸ ਵਜ੍ਹਾ ਨਾਲ ਉਹ ਵਿਦੇਸ਼ ਤੋਂ ਆਉਣ ਵਾਲੇ ਯਾਤਰੀਆਂ ਦੀ ਦਿੱਲੀ ਦੇ ਅੰਤਰਰਾਸ਼ਟਰੀ ਇੰਦਰਾ ਗਾਂਧੀ ਹਵਾਈ ਅੱਡੇ ‘ਤੇ ਲਗਾਤਾਰ ਜਾਂਚ ਕਰ ਰਹੀ ਹੈ । ਇਸ ਵਿਚਾਲੇ ਬ੍ਰਿਟੇਨ ਤੋਂ ਦਿੱਲੀ ਏਅਰਪੋਰਟ ਪਹੁੰਚਣ ਵਾਲੇ 11 ਯਾਤਰੀਆਂ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੀ ਪੁਸ਼ਟੀ ਹੋਈ ਹੈ ।
ਇਹ ਵੀ ਦੇਖੋ: ਦਿੱਲੀ ਮੋਰਚੇ ਦੀ ਸਟੇਜ਼ ਤੋਂ ਲਗਾਤਾਰ ਮੋਦੀ ਤੇ ਕੇਂਦਰ ਨੂੰ ਪੈਂਦੀ ਝਾੜ, Live ਤਸਵੀਰਾਂ…