Due to non-receipt : ਚੰਡੀਗੜ੍ਹ : ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਸੈਸ਼ਨ ਦਾ ਵਿਸ਼ੇਸ਼ ਇਜਲਾਸ ਬੁਲਾਇਆ ਜਾ ਰਿਹਾ ਹੈ ਜਿਸ ‘ਚ ਹੋ ਸਕਦਾ ਹੈ ਕਿ ਇਨ੍ਹਾਂ ਖੇਤੀ ਬਿੱਲਾਂ ਨੂੰ ਲੈ ਕੇ ਕੋਈ ਕਦਮ ਚੁੱਕਿਆ ਜਾਵੇ ਪਰ ਅਜੇ ਤੱਕ ਇਸ ਦੀ ਕੋਈ ਸਪੱਸ਼ਟ ਜਾਣਕਾਰੀ ਨਹੀਂ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਇਨ੍ਹਾਂ ਖੇਤੀ ਬਿੱਲਾਂ ਦੇ ਵਿਰੋਧ ‘ਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਇਨ੍ਹਾਂ ਖੇਤੀ ਬਿੱਲਾਂ ਦੇ ਵਿਰੋਧ ‘ਚ ਅੱਜ ‘ਆਪ’ ਵਿਧਾਇਕਾਂ ਵੱਲੋਂ ਵਿਧਾਨ ਸਭਾ ਦੇ ਅੰਦਰ ਹੀ ਧਰਨਾ ਦਿੱਤਾ ਗਿਆ ਤੇ ਇਸ ਸਬੰਧੀ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਉਹ ਉਦੋਂ ਤੱਕ ਇਥੋਂ ਨਹੀਂ ਜਾਣਗੇ ਜਦੋਂ ਤੱਕ ਉਨ੍ਹਾਂ ਨੂੰ ਪ੍ਰਸਤਾਵਿਤ ਬਿੱਲ ਦੀ ਕਾਪੀ ਨਹੀਂ ਦਿੱਤੀ ਜਾਵੇਗੀ ਭਾਵੇਂ ਇਸ ਲਈ ਉਨ੍ਹਾਂ ਨੂੰ ਰਾਤ ਭਰ ਭਾਵੇਂ ਉਥੇ ਹੀ ਕਿਉਂ ਨਾ ਬੈਠਣਾ ਪਵੇ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਕਾਲੇ ਕੱਪੜੇ ਪਾ ਕੇ ਵਿਰੋਧ ਪ੍ਰਦਰਸ਼ਨ ਵੀ ਕੀਤਾ। ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ 19 ਅਕਤੂਬਰ ਨੂੰ ਦੋ ਦਿਨਾ ਦਾ ਵਿਧਾਨ ਸਭਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਸੈਸ਼ਨ ਦੇ ਪਹਿਲੇ ਦਿਨ ਵਿਧਾਨ ਸਭਾ ਨੇੜੇ ਸਿਆਸੀ ਗਤੀਵਿਧੀਆਂ ਵੀ ਤੇਜ਼ ਹੋ ਗਈਆਂ ਹਨ। ਪੰਜਾਬ ਵਿਧਾਨ ਸਭਾ ਦਾ ਪਹਿਲੇ ਦਿਨ ਦਾ ਸੈਸ਼ਨ ਕੱਲ੍ਹ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਅਕਾਲੀ ਦਲ ਵੱਲੋਂ ਵੀ ਅੱਜ ਖੇਤੀ ਬਿੱਲਾਂ ਦੇ ਵਿਰੋਧ ‘ਚ ਵਿਧਾਨ ਸਭਾ ਦੇ ਬਾਹਰ ਟਰੈਕਟਰਾਂ ‘ਤੇ ਧਰਨਾ ਦਿੱਤਾ ਤਾਂ ਜੋ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾ ਸਕੇ।