ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕ ਹੋਰ ਵੱਡਾ ਸਿਆਸੀ ਧਮਾਕਾ ਹੋ ਸਕਦਾ ਹੈ। ਵੀਰਵਾਰ ਨੂੰ ਕੇਜਰੀਵਾਲ ਨੇ ‘ਦਿ ਗ੍ਰੇਟ ਖ਼ਲੀ’ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਬਿਜਲੀ-ਪਾਣੀ, ਸਕੂਲ-ਹਸਪਤਾਲ ਵਿੱਚ ਕੀਤੇ ਕੰਮ ਖਲੀ ਜੀ ਨੂੰ ਬਹੁਤ ਪਸੰਦ ਆਏ। ਹੁਣ ਇਹ ਸਭ ਕੰਮ ਪੰਜਾਬ ਵਿੱਚ ਵੀ ਕਰਨੇ ਨੇ, ਅਸੀਂ ਸਾਰੇ ਮਿਲ ਕੇ ਪੰਜਾਬ ਨੂੰ ਬਦਲਾਂਗੇ। ਇਸ ਤੋਂ ਸੰਕੇਤ ਹੈ ਕਿ ਗ੍ਰੇਟ ਖਲੀ ਨੂੰ ਚੋਣਾਂ ਵਿੱਚ ਉਤਾਰਿਆ ਜਾ ਸਕਦਾ ਹੈ।
ਦੱਸ ਦੇਈਏ ਕਿ ਪੰਜਾਬ ‘ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਉਸ ਤੋਂ ਪਹਿਲਾ ਦਿ ਗ੍ਰੇਟ ਖ਼ਲੀ ਨਾਲ ਕੇਜਰੀਵਾਲ ਦੀ ਇਹ ਮੁਲਾਕਾਤ ਕਾਫੀ ਮਹੱਤਵਪੂਰਨ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਦ ਗ੍ਰੇਟ ਖ਼ਲੀ ਪੰਜਾਬ ਵਿਧਾਨ ਸਭਾ ਚੋਣਾਂ ਲੜ ਸਕਦੇ ਹਨ।
ਕੇਜਰੀਵਾਲ ਨੇ ਮੁਲਾਕਤ ਤੋਂ ਬਾਅਦ ਟਵੀਟ ਕਰ ਲਿਖਿਆ ਕਿ, “ਪੂਰੀ ਦੁਨੀਆ ‘ਚ ਭਾਰਤ ਦਾ ਨਾਂ ਰੌਸ਼ਨ ਕਰਨ ਵਾਲੇ ਰੈਸਲਰ ‘ਦ ਗ੍ਰੇਟ ਖ਼ਲੀ’ ਜੀ ਨਾਲ ਅੱਜ ਮੁਲਾਕਾਤ ਹੋਈ। ਦਿੱਲੀ ਵਿੱਚ ਬਿਜਲੀ-ਪਾਣੀ, ਸਕੂਲ-ਹਸਪਤਾਲ ਵਿੱਚ ਕੀਤੇ ਕੰਮ ਉਹਨਾਂ ਨੂੰ ਬਹੁਤ ਪਸੰਦ ਆਏ। ਹੁਣ ਇਹ ਸਭ ਕੰਮ ਪੰਜਾਬ ਵਿੱਚ ਵੀ ਕਰਨੇ ਨੇ, ਅਸੀਂ ਸਾਰੇ ਮਿਲ ਕੇ ਪੰਜਾਬ ਨੂੰ ਬਦਲਾਂਗੇ।”
ਇਹ ਵੀ ਪੜ੍ਹੋ :ਪੰਜਾਬ ਵਿਧਾਨ ਸਭਾ ਚੋਣਾਂ ‘ਚ ਉਤਰ ਸਕਦੇ ਨੇ ‘ਦਿ ਗ੍ਰੇਟ ਖ਼ਲੀ’, ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਹਾਲਾਂਕਿ ਇਸ ਤੋਂ ਪਹਿਲਾ ਸੋਨੂ ਸੂਦ ਨੇ ਵੀ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ। ਉਸ ਸਮੇਂ ਕਿਆਸ ਲਗਾਏ ਜਾ ਰਹੇ ਸੀ ਕਿ ਸੋਨੂ ਸੂਦ ਵੀ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਸਕਦੇ ਹਨ। ਪਰ ਉਨ੍ਹਾਂ ਨੇ ਅਜੇ ਤੱਕ ਅਜਿਹਾ ਕੋਈ ਵੀ ਐਲਾਨ ਨਹੀਂ ਕੀਤਾ ਹੈ। ਹਾਲਾਂਕਿ ਸੋਨੂ ਸੂਦ ਦੀ ਭੈਣ ਮਾਲਵਿਕਾ ਸੂਦ ਨੇ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ, ਪਰ ਉਹ ਕਿਸ ਪਾਰਟੀ ਵੱਲੋਂ ਮੈਦਾਨ ‘ਚ ਉੱਤਰਣਗੇ ਇਹ ਸਪਸ਼ਟ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: