ਪੰਜਾਬ ‘ਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸੂਬੇ ਦੀ ਸਿਆਸਤ ਪੂਰੀ ਤਰਾਂ ਭਖ ਚੁੱਕੀ ਹੈ। ਸੂਬੇ ‘ਚ ਵਾਅਦਿਆਂ ਅਤੇ ਦਾਅਵਿਆਂ ਦਾ ਦੌਰ ਵੀ ਸ਼ੁਰੂ ਹੋ ਚੁੱਕਾ ਹੈ। ਇਸ ਦੌਰਾਨ ਜਿਵੇਂ-ਜਿਵੇਂ ਚੋਣਾਂ ਦੀ ਤਰੀਕ ਨੇੜੇ ਆ ਰਹੀ ਹੈ ਓਦਾਂ-ਓਦਾਂ ਹੀ ਸਾਰੀਆਂ ਪਾਰਟੀਆਂ ਵੱਖ-ਵੱਖ ਤਰੀਕਿਆਂ ਨਾਲ ਲੋਕਾਂ ਨੂੰ ਆਪਣੇ ਹੱਕ ਵਿੱਚ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।
ਇਸੇ ਕੜੀ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਕਰ ਸੂਬੇ ਵਿੱਚ ‘ਆਪ’ ਦੀ ਸਰਕਾਰ ਆਉਂਦੀ ਹੈ ਤਾਂ ਸੂਬੇ ਦਾ ਸਾਲਾਨਾ ਵਿੱਤੀ ਬਜਟ ਵੀ ਪੰਜਾਬ ਦੇ ਲੋਕਾਂ ਨਾਲ ਸਲਾਹ ਕਰਕੇ ਤਿਆਰ ਕੀਤਾ ਜਾਵੇਗਾ। ਕੇਜਰੀਵਾਲ ਦਾ ਕਹਿਣਾ ਹੈ ਕਿ ਮੈਂ ਇਹ ਫੈਸਲਾ ਲੈਣ ਪਿੱਛੇ ਸਿਰਫ ਇਹ ਤਰਕ ਦੇਣਾ ਚਾਹਾਂਗਾ ਕਿ ਜਿਨ੍ਹਾਂ ਲੋਕਾਂ ਜਾਂ ਵਰਗਾਂ ਨੂੰ ਮੁਸ਼ਕਿਲਾਂ ਅਤੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਦੇ ਹੱਲ ਲਈ ਵਧੀਆ ਸੁਝਾਅ ਵੀ ਉਨ੍ਹਾਂ ਕੋਲ ਹੀ ਹੁੰਦਾ ਹੈ।
ਕੇਜਰੀਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਦਿੱਲੀ ਵਿੱਚ ਵੀ ਇਸੇ ਤਰ੍ਹਾਂ ਬਜਟ ਤਿਆਰ ਕਰਦੀ ਹੈ। ਉਹ ਅੱਗੇ ਕਹਿੰਦੇ ਹਨ ਕਿ ਹੁਣ ਕੁੱਝ ਹੀ ਦਿਨਾਂ ਦੀ ਗੱਲ ਹੈ, ਜਲਦੀ ਹੀ ਸੂਬੇ ‘ਚ ‘ਆਪ’ ਦੀ ਸਰਕਾਰ ਬਣੇਗੀ ਅਤੇ ਫਿਰ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ‘ਚ ਵਿਕਾਸ ਦੀ ਗੰਗਾ ਵਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਦਿੱਲੀ ਵਾਂਗ ਬਿਜਲੀ ਦੇ ਬਿੱਲ ਮੁਆਫ਼ ਕੀਤੇ ਜਾਣਗੇ ਅਤੇ ਸਿੱਖਿਆ ਪ੍ਰਣਾਲੀ ਨੂੰ ਵੀ ਮਜ਼ਬੂਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਕੋਰੋਨਾ ਦੀ ਚਪੇਟ ‘ਚ ਆਏ ਗੌਤਮ ਗੰਭੀਰ, ਖੁਦ ਟਵੀਟ ਕਰ ਦਿੱਤੀ ਜਾਣਕਾਰੀ
ਕੇਜਰੀਵਾਲ ਨੇ ਕਿਹਾ ਕਿ ਮੈਂ ਵਾਅਦਾ ਕਰਦਾ ਹਾਂ ਕਿ ਪੰਜਾਬ ਵਿੱਚ ਵੀ ਅਜਿਹਾ ਹੀ ਬਜਟ ਤਿਆਰ ਕੀਤਾ ਜਾਵੇਗਾ। ਪੰਜਾਬ ਦਾ ਬਜਟ ਤਿਆਰ ਕਰਨ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਖਾਸ ਕਰਕੇ ਵਪਾਰੀ-ਕਾਰੋਬਾਰੀਆਂ, ਕਿਸਾਨ-ਮਜ਼ਦੂਰ, ਔਰਤਾਂ, ਨੌਜਵਾਨਾਂ-ਬਜ਼ੁਰਗਾਂ ਅਤੇ ਮੁਲਾਜ਼ਮਾਂ ਸਮੇਤ ਸਾਰੇ ਵਰਗਾਂ ਦੀ ਰਾਏ ਜ਼ਰੂਰ ਲਈ ਜਾਵੇਗੀ। ਸੋਮਵਾਰ ਨੂੰ ਜਾਰੀ ਇੱਕ ਬਿਆਨ ‘ਚ ਕੇਜਰੀਵਾਲ ਨੇ ਕਿਹਾ ਕਿ ਦਿੱਲੀ ‘ਚ ‘ਆਪ’ ਸਰਕਾਰ ਨੇ ਸਾਲ 2022-23 ਦੇ ਬਜਟ ਲਈ ਲੋਕਾਂ ਨਾਲ ਸਲਾਹ ਮਸ਼ਵਰਾ ਸ਼ੁਰੂ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: