Kejriwal announces AAP will now contest: ਦਿੱਲੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਹੁਣ ਉੱਤਰ ਪ੍ਰਦੇਸ਼ ਵਿੱਚ ਆਪਣੀ ਪਕੜ ਮਜ਼ਬੂਤ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ । ਇਸ ਦੇ ਲਈ ਉਸਨੇ ਉੱਤਰ ਪ੍ਰਦੇਸ਼ ਵਿੱਚ ਆਉਣ ਵਾਲੀਆਂ ਪੰਚਾਇਤੀ ਚੋਣਾਂ ਲੜਨ ਦਾ ਮਨ ਬਣਾ ਲਿਆ ਹੈ । ਇਹ ਚੋਣਾਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਸੈਮੀਫਾਈਨਲ ਵਜੋਂ ਵੇਖੀਆਂ ਜਾ ਰਹੀਆਂ ਹਨ । ਇਸ ਸਬੰਧੀ AAP ਦੇ ਰਾਸ਼ਟਰੀ ਸੰਯੋਜਕ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਇਸਦਾ ਐਲਾਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਯੂਪੀ ਵਿੱਚ ਪੰਚਾਇਤੀ ਚੋਣਾਂ ਲੜੇਗੀ । ਚੋਣਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪਾਰਟੀ ਨੇ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਰਾਜੇਂਦਰ ਪਾਲ ਗੌਤਮ ਨੂੰ ਇਨ੍ਹਾਂ ਚੋਣਾਂ ਦਾ ਅਬਜ਼ਰਵਰ ਐਲਾਨਿਆ ਗਿਆ ਹੈ।
ਉੱਥੇ ਹੀ ਮੰਤਰੀ ਰਾਜਿੰਦਰ ਪਾਲ ਗੌਤਮ ਤੋਂ ਇਲਾਵਾ ਪਾਰਟੀ ਨੇ ਡਿਪਟੀ ਸਪੀਕਰ ਰਾਖੀ ਬਿਡਲਾਨ ਅਤੇ ਵਿਧਾਇਕ ਸੁਰੇਂਦਰ ਕੁਮਾਰ ਨੂੰ ਸੂਬੇ ਦਾ ਸਹਿ ਇੰਚਾਰਜ ਨਿਯੁਕਤ ਕੀਤਾ ਗਿਆ ਹੈ । ਦੱਸ ਦਈਏ ਕਿ ਗੌਤਮ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਵਿਭਾਗ, SC / ST ਵਿਭਾਗ, ਰਜਿਸਟਰਾਰ ਆਫ਼ ਕੋ-ਆਪ੍ਰੇਟਿਵ ਸੁਸਾਇਟੀ ਮੰਤਰੀ ਹਨ।
ਇਸ ਦੇ ਨਾਲ ਹੀ ਰਾਖੀ ਬਿਡਲਾਨ ਮੌਜੂਦਾ ਸਮੇਂ ਵਿੱਚ ਦਿੱਲੀ ਅਸੈਂਬਲੀ ਦੀ ਡਿਪਟੀ ਸਪੀਕਰ ਹੈ । ਉਹ ਦਿੱਲੀ ਸਰਕਾਰ ਵਿੱਚ ਮੰਤਰੀ ਵੀ ਰਹੀ ਹੈ । ਇਸ ਤੋਂ ਇਲਾਵਾ ਬਿਡਲਾਨ ਦਸੰਬਰ 2013 ਅਤੇ ਫਰਵਰੀ 2014 ਵਿਚਾਲੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਵੀ ਰਹਿ ਚੁੱਕੀ ਹੈ। ਸਾਲ 2013 ਵਿੱਚ AAP ਵਿੱਚ ਸ਼ਾਮਿਲ ਹੋ ਕੇ ਆਪਣੀ ਰਾਜਨੀਤਿਕ ਪਾਰੀ ਦੀ ਸ਼ੁਰੂਆਤ ਕਰਨ ਵਾਲੀ ਰਾਖੀ ਨੇ ਕਾਂਗਰਸ ਦੇ ਚਾਰ ਵਾਰ ਦੇ ਵਿਧਾਇਕ ਰਾਜ ਕੁਮਾਰ ਨੂੰ ਹਰਾ ਕੇ 2013 ਦੀਆਂ ਵਿਧਾਨ ਸਭਾ ਚੋਣਾਂ ਜਿੱਤੀਆਂ ਸਨ ।
ਜਦੋਂਕਿ, ਸੁਰੇਂਦਰ ਕੁਮਾਰ ਮੌਜੂਦਾ ਸਮੇਂ ਵਿੱਚ ਦਿੱਲੀ ਦੇ ਗੋਕਲਪੁਰ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ । ਉਨ੍ਹਾਂ ਨੂੰ ਯੂਪੀ ਪੰਚਾਇਤ ਚੋਣਾਂ ਲਈ ਪਾਰਟੀ ਵੱਲੋਂ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ । ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਇੰਚਾਰਜ ਅਤੇ AAP ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦਾ ਕਹਿਣਾ ਹੈ ਕਿ ਰਾਜ ਵਿੱਚ ਤਬਦੀਲੀ ਦੀਆਂ ਹਵਾਵਾਂ ਪਿੰਡ ਵਿੱਚ ਵੀ ਵਗਣਗੀਆਂ, ਇਸ ਲਈ ਆਗਾਮੀ ਚੋਣਾਂ ਨੂੰ ਮਜ਼ਬੂਤੀ ਨਾਲ ਲੜਨਾ ਪਾਰਟੀ ਦੀ ਪਹਿਲੀ ਤਰਜੀਹ ਹੈ।
ਇਹ ਵੀ ਦੇਖੋ: ਦਿੱਲੀ ਪੁਲਿਸ ਨੇ ਅੱਧੀ ਰਾਤ ਨੂੰ ਪੱਟੇ ਰਵਨੀਤ ਬਿੱਟੂ ਉਨ੍ਹਾਂ ਦੇ ਤੰਬੂ