ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਓਦਾਂ-ਓਦਾਂ ਸਿਆਸੀ ਹਲਚਲ ਵੀ ਤੇਜ਼ ਹੋ ਰਹੀ ਹੈ। ਹਰ ਪਾਰਟੀ ਲੋਕਾਂ ਨੂੰ ਆਪਣੇ ਨਾਲ ਜੋੜਨ ਦੇ ਲਈ ਵੱਖੋ-ਵੱਖਰੇ ਵਾਅਦੇ ਵੀ ਕਰ ਰਹੀ ਹੈ।
ਉੱਥੇ ਹੀ ਵੀਰਵਾਰ ਨੂੰ ਪੰਜਾਬ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਅਗਲੀ ਗਰੰਟੀ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਪਠਾਨਕੋਟ ‘ਚ ਕਿਹਾ ਕਿ ਪੰਜਾਬ ‘ਚ ਪੈਦਾ ਹੋਣ ਵਾਲੇ ਹਰ ਬੱਚੇ ਨੂੰ ਮੁਫਤ ਸਿੱਖਿਆ ਮਿਲੇਗੀ। ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਵੀ ਦਿੱਤੀ ਜਾਵੇਗੀ। ਚੌਥੀ ਗਰੰਟੀ ਦਾ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ 24 ਲੱਖ ਗਰੀਬ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਬਿਹਤਰ ਸਿੱਖਿਆ ਦਿੱਤੀ ਜਾਵੇਗੀ ਅਤੇ ਸਾਰੇ ਪ੍ਰੋਫੈਸਰ ਤੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ‘ਭਾਰਤ ‘ਚ ਕੋਰੋਨਾ ਦੇ ਓਮੀਕ੍ਰੋਨ ਦੀ ਦਸਤਕ, 63 ਸਾਲਾਂ ਸ਼ਖਸ ਸਣੇ ਦੋ ਲੋਕ ਮਿਲੇ ਪੌਜੇਟਿਵ’- ਸਰਕਾਰ
ਇਸ ਦੇ ਨਾਲ ਹੀ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਨਵੇਂ ਸਕੂਲ ਇੱਦਾਂ ਦੇ ਬਣਾਏ ਜਾਣਗੇ, ਜਿਨ੍ਹਾਂ ਨੂੰ ਦੇਖਣ ਲਈ ਬਾਹਰਲੇ ਮੁਲਕਾਂ ਤੋਂ ਲੋਕ ਪੰਜਾਬ ਆਉਣਗੇ। ਪੰਜਵੀਂ ਗਾਰੰਟੀ ਦਾ ਵੀ ਐਲਾਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਸਰਹੱਦ ‘ਤੇ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦਿੱਤੇ ਜਾਣਗੇ। ਜਦਕਿ ਅਪ੍ਰੇਸ਼ਨ ਦੌਰਾਨ ਜੇਕਰ ਕੋਈ ਪੁਲਿਸ ਮੁਲਾਜ਼ਮ ਸ਼ਹੀਦ ਹੁੰਦਾ ਹੈ ਤਾਂ ਉਸ ਨੂੰ ਇੱਕ ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: