ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁੱਕਰਵਾਰ ਸਵੇਰੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਐਲਾਨ ਕਰਨ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਵਾਪਿਸ ਕਰਵਾਉਣ ਲਈ ਅੰਦੋਲਨ ਕਰ ਰਹੇ ਕਿਸਾਨਾਂ ਨੇ ਆਪਣੇ 700 ਤੋਂ ਵੱਧ ਭਰਾਵਾਂ ਨੂੰ ਗੁਆ ਦਿੱਤਾ ਹੈ।
ਕਿਸਾਨਾਂ ਦੀ ਕੁਰਬਾਨੀ ਅਮਰ ਰਹੇਗੀ। ਕੇਜਰੀਵਾਲ ਨੇ ਇਹ ਵੀ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ ਕਿ ਕਿਸ ਤਰ੍ਹਾਂ ਦੇਸ਼ ਦੇ ਕਿਸਾਨਾਂ ਨੇ ਕਿਸਾਨੀ ਅਤੇ ਕਿਸਾਨਾਂ ਨੂੰ ਬਚਾਉਣ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ। ਇਸ ਦੌਰਾਨ ਕੇਜਰੀਵਾਲ ਸਵੇਰੇ ਗੁਰਦੁਆਰਾ ਰਕਾਬ ਗੰਜ ਸਾਹਿਬ ਪੁੱਜੇ ਅਤੇ ਅਰਦਾਸ ਕੀਤੀ। ਜ਼ਿਕਰਯੋਗ ਹੈ ਕਿ ਪੀਐਮ ਮੋਦੀ ਨੇ ਸਵੇਰੇ 9 ਵਜੇ ਦੇਸ਼ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਸੀ ਕਿ ਸਰਕਾਰ ਤਿੰਨੋਂ ਖੇਤੀ ਕਾਨੂੰਨ ਵਾਪਿਸ ਲੈਣ ਜਾ ਰਹੀ ਹੈ।
ਇਹ ਵੀ ਪੜ੍ਹੋ : ਖੇਤੀ ਕਾਨੂੰਨ ਰੱਦ ਹੁੰਦੇ ਹੀ ਐਕਸ਼ਨ ‘ਚ ਆਏ ਕੈਪਟਨ, ਕਈ MLA ਵੀ ਛੱਡ ਸਕਦੇ ਨੇ ਕਾਂਗਰਸ
ਕੇਜਰੀਵਾਲ ਨੇ ਟਵੀਟ ਕਰ ਕੇ ਲਿਖਿਆ, “ਪ੍ਰਕਾਸ਼ ਦਿਵਸ ਦੇ ਦਿਨ ਅੱਜ ਕਿੰਨੀ ਵੱਡੀ ਖੁਸ਼ਖਬਰੀ ਮਿਲੀ ਹੈ। ਤਿੰਨੋਂ ਕਾਨੂੰਨ ਰੱਦ। 700 ਤੋਂ ਵੱਧ ਕਿਸਾਨ ਸ਼ਹੀਦ ਹੋਏ ਹਨ। ਉਨ੍ਹਾਂ ਦੀ ਸ਼ਹਾਦਤ ਅਮਰ ਰਹੇਗੀ। ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ ਕਿ ਇਸ ਦੇਸ਼ ਦੇ ਕਿਸਾਨਾਂ ਨੇ ਕਿਸ ਤਰ੍ਹਾਂ ਆਪਣੀਆਂ ਜਾਨਾਂ ਦੀ ਬਾਜ਼ੀ ਲਗਾ ਕੇ ਖੇਤੀ ਅਤੇ ਕਿਸਾਨਾਂ ਨੂੰ ਬਚਾਇਆ ਸੀ।ਮੇਰੇ ਦੇਸ਼ ਦੇ ਕਿਸਾਨਾਂ ਨੂੰ ਮੇਰਾ ਸਲਾਮ।”
ਵੀਡੀਓ ਲਈ ਕਲਿੱਕ ਕਰੋ -: