ਪੰਜਾਬ ‘ਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਸਿਆਸਤ ‘ਚ ਇੱਕ ਵੱਡਾ ਧਮਾਕਾ ਕਰਦਿਆਂ ਆਪਣੇ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਮੁੱਖ ਮੰਤਰੀ ਉਮੀਦਵਾਰ ਬਣਾਉਣ ਦਾ ਐਲਾਨ ਕਰ ਦਿੱਤਾ ਹੈ।
ਮੁੱਖ ਮੰਤਰੀ ਉਮੀਦਵਾਰ ਐਲ;ਐਲਾਨਣ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਵੀ ਭਗਵੰਤ ਮਾਨ ਨੂੰ ਵਧਾਈ ਦਿੱਤੀ ਹੈ। ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ, “ਮੈਂ ਸਰਦਾਰ ਭਗਵੰਤ ਮਾਨ ਨੂੰ ਪੰਜਾਬ ਵਿੱਚ ‘ਆਪ’ ਦਾ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ‘ਤੇ ਵਧਾਈ ਦਿੰਦਾ ਹਾਂ। ਪੂਰਾ ਪੰਜਾਬ ‘ਆਪ’ ਵੱਲ ਉਮੀਦ ਦੀ ਤਰ੍ਹਾਂ ਦੇਖ ਰਿਹਾ ਹੈ। ਇਹ ਬਹੁਤ ਵੱਡੀ ਜ਼ਿੰਮੇਵਾਰੀ ਹੈ ਅਤੇ ਮੈਨੂੰ ਯਕੀਨ ਹੈ ਕਿ ਭਗਵੰਤ ਹਰ ਪੰਜਾਬੀ ਦੇ ਚਿਹਰੇ ‘ਤੇ ਮੁਸਕਰਾਹਟ ਵਾਪਿਸ ਲਿਆਏਗਾ।”
ਕੇਜਰੀਵਾਲ ਨੇ ਦੱਸਿਆ ਕਿ ਇਸ ਦਾ ਫੈਸਲਾ ਜਨਤਕ ਵੋਟਿੰਗ ਦੁਆਰਾ ਲਿਆ ਗਿਆ ਹੈ। ਉੱਥੇ ਹੀ ਖੁਦ ਨੂੰ CM ਚਿਹਰਾ ਐਲਾਨੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵੀ ਪਾਰਟੀ ਅਤੇ ਪੰਜਾਬ ਦੇ ਵਾਸੀਆਂ ਦਾ ਧੰਨਵਾਦ ਕੀਤਾ ਹੈ। ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ, “ਮੈਂ ਆਮ ਆਦਮੀ ਪਾਰਟੀ ਅਤੇ ਸਮੂਹ ਪੰਜਾਬ ਦੇ ਵਾਸੀਆਂ ਦਾ ਧੰਨਵਾਦੀ ਹਾਂ ਜਿਨ੍ਹਾਂ ਨੇ ਮੈਨੂੰ ਇਹ ਜ਼ਿੰਮੇਵਾਰੀ ਸੌਂਪੀ…ਮੈਂ ਸੁਨਿਹਰਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਇਹ ਜ਼ਿੰਮੇਵਾਰੀ ਆਪਣੀ ਤਨਦੇਹੀ ਨਾਲ ਨਿਵਾਵਾਂਗਾ…ਇਨਕਲਾਬ ਜ਼ਿੰਦਾਬਾਦ।”
ਵੀਡੀਓ ਲਈ ਕਲਿੱਕ ਕਰੋ -: