Kejriwal expresses support for farmers: ਪੰਜਾਬ ਦੇ ਕਿਸਾਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਖਿਲਾਫ ਦਿੱਲੀ ਤੱਕ ਪਹੁੰਚ ਗਏ ਹਨ । ਕਿਸਾਨਾਂ ਦੀ ਲੜਾਈ ਹੁਣ ਦਿੱਲੀ ਤੱਕ ਆ ਪਹੁੰਚੀ ਹੈ । ਹਰਿਆਣਾ ਨੇ ਕਿਸਾਨਾਂ ਨੂੰ ਰੋਕਣ ਦੇ ਰਸਤੇ ਬੰਦ ਕਰ ਦਿੱਤੇ ਹਨ, ਤਾਂ ਦਿੱਲੀ ਪੁਲਿਸ ਵੀ ਮੋਰਚੇ ‘ਤੇ ਤਾਇਨਾਤ ਹੈ । ਕਿਸਾਨਾਂ ਦੇ ਪ੍ਰਦਰਸ਼ਨ ਨੂੰ ਰੋਕੇ ਜਾਣ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਤਰਾਜ਼ ਜਤਾਇਆ ਹੈ।
ਸੀਐਮ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੇ ਤਿੰਨੋਂ ਖੇਤੀ ਬਿੱਲ ਕਿਸਾਨ ਵਿਰੋਧੀ ਹਨ । ਇਸ ਬਿੱਲ ਨੂੰ ਵਾਪਸ ਲੈਣ ਦੀ ਬਜਾਏ, ਕਿਸਾਨਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ‘ਤੇ ਵਾਟਰ ਕੈਨਨ ਚਲਾਏ ਜਾ ਰਹੇ ਹਨ । ਕਿਸਾਨਾਂ ਖਿਲਾਫ ਇਹ ਜੁਰਮ ਬਿਲਕੁਲ ਗਲਤ ਹੈ। ਸ਼ਾਂਤਮਈ ਪ੍ਰਦਰਸ਼ਨ ਕਰਨਾ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ।
ਇਸ ਤੋਂ ਇਲਾਵਾ ਕੇਜਰੀਵਾਲ ਵੱਲੋਂ ਇੱਕ ਹੋਰ ਟਵੀਟ ਕੀਤਾ ਗਿਆ। ਜਿਸ ਵਿੱਚ ਸੀਐਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ 8ਵੇਂ ਸਥਾਪਨਾ ਦਿਵਸ ‘ਤੇ ਆਪ ਸਭ ਨੂੰ ਵਧਾਈ। ਦੇਸ਼ ਅਤੇ ਮਾਨਵਤਾ ਇਸ ਸਮੇਂ ਬਹੁਤ ਮੁਸ਼ਕਿਲ ਪੜਾਅ ਵਿੱਚ ਹਨ। ਮੈਂ ਹਰ ਵਰਕਰ ਨੂੰ ਅਪੀਲ ਕਰਦਾ ਹਾਂ ਕਿ ਉਹ ਲੋਕਾਂ ਦੀ ਬਹੁਤ ਮਦਦ ਕਰੇ। ਮਾਸਕ ਵੰਡੋ, ਬਿਮਾਰ ਨੂੰ ਹਸਪਤਾਲ ਲਿਜਾਓ, ਭੁੱਖੇ ਨੂੰ ਰੋਟੀ ਦਿਓ। ਇਸ ਸਮੇਂ ਕੋਈ ਰਾਜਨੀਤੀ ਨਹੀਂ ਹੈ। ਸਾਰਿਆਂ ਨੂੰ ਨਾਲ ਲੈ ਕੇ ਲੋਕਾਂ ਦੀ ਸੇਵਾ ਕਰੋ।
ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਖੇਤੀਬਾੜੀ ਬਿੱਲ ਦੇ ਵਿਰੋਧ ਵਿੱਚ ਦਿੱਲੀ ਵੱਲ ਵੱਧ ਰਹੇ ਹਨ। ਜਿਸ ਦੇ ਮੱਦੇਨਜਰ ਸਰਹੱਦ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੰਜਾਬ ਬਾਰਡਰ ‘ਤੇ ਹੀ ਕਾਰਵਾਈ ਕੀਤੀ ਜਾ ਰਹੀ ਹੈ। ਕਿਸਾਨਾਂ ‘ਤੇ ਪਾਣੀ ਦੀ ਬੁਛਾਰਾਂ ਕੀਤੀਆਂ ਜਾ ਰਹੀਆਂ ਹਨ, ਇਸ ਦੇ ਇਲਾਵਾ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ ਹਨ। ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਮੈਟਰੋ ਵੀ ਬੰਦ ਕਰ ਦਿੱਤੀ ਗਈ ਹੈ ।
ਅੰਬਾਲਾ-ਪਟਿਆਲਾ ਸਰਹੱਦ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਹੰਗਾਮੇ ‘ਚ ਤਬਦੀਲ ਹੋ ਗਿਆ ਹੈ। ਇੱਥੇ ਕਿਸਾਨਾਂ ਨੇ ਬੈਰੀਕੇਡਿੰਗ ਨੂੰ ਉਖਾੜ ਦਿੱਤਾ ਹੈ, ਜਿਸ ਤੋਂ ਬਾਅਦ ਕਿਸਾਨਾਂ ‘ਤੇ ਪਾਣੀ ਦੀ ਵਰਖਾ ਕੀਤੀ ਜਾ ਰਹੀ ਹੈ, ਅੱਥਰੂ ਗੈਸ ਦੇ ਗੋਲੇ ਛੱਡੇ ਗਏ ਹਨ। ਇਸ ਤੋਂ ਇਲਾਵਾ ਕਿਸਾਨਾਂ ‘ਤੇ ਅੰਬਾਲਾ-ਪਟਿਆਲਾ ਸਰਹੱਦ ‘ਤੇ ਬੈਰੀਕੇਡ ਤੋੜਨ ਤੇ ਪੁਲਿਸ ਨੇ ਲਾਠੀਚਾਰਜ ਵੀ ਕੀਤਾ ਗਿਆ ਹੈ। ਕਿਸਾਨਾਂ ਦੇ ਵਿਰੋਧ ਕਾਰਨ ਦਿੱਲੀ-ਹਰਿਆਣਾ ਸਰਹੱਦ ‘ਤੇ ਪੁਲਿਸ ਵੱਡੀ ਗਿਣਤੀ ਦੇ ਵਿੱਚ ਤੈਨਾਤ ਹੈ। ਦਿੱਲੀ ਤੋਂ ਜੰਮੂ ਜਾਣ ਵਾਲਾ ਹਾਈਵੇਅ ਕਰਨਾਲ ਨੇੜੇ ਬੰਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਦੇਖੋ: ਸ਼ੰਭੂ ਬਾਡਰ ‘ਤੇ ਪੁਲਿਸ ਅਤੇ ਕਿਸਾਨਾਂ ਦੀ ਝੜੱਪ, ਬੈਰੀਕੇਡ ਤੋੜੇ, ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ,