Kejriwal extends supports to Rakesh Tikait: 26 ਜਨਵਰੀ ਦੇ ਹੋਈ ਘਟਨਾ ਤੋਂ ਬਾਅਦ ਕਿਸਾਨੀ ਅੰਦੋਲਨ ਠੰਡਾ ਪੈਂਦਾ ਦਿਖਾਈ ਦੇ ਰਿਹਾ ਸੀ, ਪਰ ਵੀਰਵਾਰ ਨੂੰ ਗਾਜੀਪੁਰ ਸਰਹੱਦ ‘ਤੇ ਰਾਕੇਸ਼ ਟਿਕੈਤ ਦੇ ਬਿਆਨ ਤੇ ਰੋਣ ਤੋਂ ਬਾਅਦ ਮਾਹੌਲ ਫਿਰ ਬਦਲ ਗਿਆ ਹੈ । ਕਿਸਾਨਾਂ ਦਾ ਅੰਦੋਲਨ ਇੱਕ ਵਾਰ ਫਿਰ ਜ਼ੋਰ ਫੜਦਾ ਜਾ ਰਿਹਾ ਹੈ । ਰਾਕੇਸ਼ ਟਿਕੈਤ ਦੇ ਬਿਆਨ ਤੋਂ ਬਾਅਦ ਇੱਕ ਵਾਰ ਫਿਰ ਕਿਸਾਨ ਬਾਰਡਰ ‘ਤੇ ਆਉਣਾ ਸ਼ੁਰੂ ਹੋ ਗਏ ਹਨ। ਜਿਸ ਨਾਲ ਅੰਦੋਲਨ ਨੂੰ ਤੇਜ਼ੀ ਮਿਲਦੀ ਨਜ਼ਰ ਆ ਰਹੀ ਹੈ। ਪੱਛਮੀ ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਵੱਖ-ਵੱਖ ਇਲਾਕਿਆਂ ਦੇ ਕਿਸਾਨ ਗਾਜ਼ੀਪੁਰ ਸਰਹੱਦ ‘ਤੇ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ।
ਉੱਥੇ ਹੀ ਦੂਜੇ ਪਾਸੇ ਹੁਣ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਰਾਕੇਸ਼ ਟਿਕੈਤ ਦਾ ਸਮਰਥਨ ਕੀਤਾ ਹੈ। ਉਨ੍ਹਾਂ ਨੇ ਟਿਕੈਤ ਦਾ ਸਮਰਥਨ ਕਰਦਿਆਂ ਕਿਹਾ, “ਅਸੀਂ ਪੂਰੀ ਤਰਾਂ ਨਾਲ ਕਿਸਾਨਾਂ ਦੇ ਨਾਲ ਹਾਂ। ਤੁਹਾਡੀਆਂ ਮੰਗਾਂ ਜਾਇਜ਼ ਹਨ। ਕਿਸਾਨ ਅੰਦੋਲਨ ਨੂੰ ਬਦਨਾਮ ਕਰਨਾ, ਕਿਸਾਨਾਂ ਨੂੰ ਦੇਸ਼ ਧ੍ਰੋਹੀ ਕਹਿਣਾ ਅਤੇ ਪਿਛਲੇ ਕਈ ਦਿਨਾਂ ਤੋਂ ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਕਿਸਾਨ ਨੇਤਾਵਾਂ ਵਿਰੁੱਧ ਝੂਠੇ ਕੇਸ ਕਰਨਾ ਗਲਤ ਹੈ।
ਦੱਸ ਦੇਈਏ ਕਿ ਦਿੱਲੀ ਦੇ ਡਿਪਟੀ ਸੀ.ਐੱਮ. ਮਨੀਸ਼ ਸਿਸੋਦੀਆ ਵੱਲੋਂ ਅੱਜ ਗਾਜੀਪੁਰ ਬਾਰਡਰ ਦਾ ਦੌਰਾ ਕੀਤਾ ਗਿਆ । ਆਮ ਆਦਮੀ ਪਾਰਟੀ ਵੱਲੋਂ ਪਹਿਲਾਂ ਹੀ ਕਿਸਾਨੀ ਅੰਦੋਲਨ ਦੀ ਹਮਾਇਤ ਕੀਤੀ ਜਾ ਚੁੱਕੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਗਾਜੀਪੁਰ ਸਰਹੱਦ ‘ਤੇ ਪਾਣੀ ਦੀ ਸਹੂਲਤ ਬੰਦ ਕਰ ਦਿੱਤੀ ਗਈ ਸੀ, ਨਾਲ ਹੀ ਇਥੇ ਖੜੇ ਅਸਥਾਈ ਪਖਾਨੇ ਵੀ ਹਟਾ ਦਿੱਤੇ ਗਏ ਸਨ। ਹਾਲਾਂਕਿ, ਪਹਿਲਾਂ ਕੱਟੀ ਗਈ ਬਿਜਲੀ ਇੱਕ ਵਾਰ ਫਿਰ ਭਾਲ ਕਰ ਦਿੱਤੀ ਗਈ ਸੀ।
ਇਹ ਵੀ ਦੇਖੋ: ਰਾਤ ਭਰ ਦੇ ਤਣਾਓਪੂਰਣ ਮਹੌਲ ਦੇ ਬਾਅਦ ਦੇਖੋ ਕਿਵੇਂ ਬਦਲ ਗਿਆ ਗਾਜ਼ੀਪੁਰ ਬਾਰਡਰ ਦਾ ਹਾਲ