Kejriwal govt rejects police demand: ਦਿੱਲੀ ਪੁਲਿਸ ਨੂੰ ਅਰਵਿੰਦ ਕੇਜਰੀਵਾਲ ਸਰਕਾਰ ਨੇ ਇੱਕ ਵੱਡਾ ਝੱਟਕਾ ਦਿੱਤਾ ਹੈ। ਦਿੱਲੀ ਸਰਕਾਰ ਨੇ 9 ਸਟੇਡੀਅਮਾਂ ਨੂੰ ਅਸਥਾਈ ਜੇਲ੍ਹ ਬਣਾਉਣ ਦੀ ਪੁਲਿਸ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ। ਦਿੱਲੀ ਪੁਲਿਸ ਨੇ ਕਿਸਾਨਾਂ ਦੇ ਵਿਰੋਧ ਕਾਰਨ ਆਰਜ਼ੀ ਜੇਲ ਦੀ ਮੰਗ ਕੀਤੀ ਸੀ। ਦਿੱਲੀ ਸਰਕਾਰ ਨੇ ਕਿਹਾ ਹੈ ਕਿ ਕਿਸਾਨਾਂ ਦੀ ਮੰਗ ਜਾਇਜ਼ ਹੈ, ਇਸ ਲਈ ਉਨ੍ਹਾਂ ਨੂੰ ਜੇਲ੍ਹ ਵਿੱਚ ਪਾਉਣਾ ਸਹੀ ਨਹੀਂ ਹੈ। ਦਿੱਲੀ ਸਰਕਾਰ ਵਿੱਚ ਮੰਤਰੀ ਸਤੇਂਦਰ ਜੈਨ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨਾਂ ਦੀ ਮੰਗ ਜਾਇਜ਼ ਹੈ ਅਤੇ ਉਨ੍ਹਾਂ ਦਾ ਪ੍ਰਦਰਸ਼ਨ ਅਹਿੰਸਾਵਾਦੀ ਢੰਗ ਨਾਲ ਚੱਲ ਰਿਹਾ ਹੈ। ਸ਼ੁੱਕਰਵਾਰ ਸਵੇਰੇ ਕਿਸਾਨ ਵੱਡੀ ਗਿਣਤੀ ਵਿੱਚ ਦਿੱਲੀ ਬਾਰਡਰ ‘ਤੇ ਆਏ ਸਨ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਸੀ।
ਦਰਅਸਲ, ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਬਾਰਡਰ ‘ਤੇ ਹਨ ਅਤੇ ਰਾਜਧਾਨੀ ਵਿੱਚ ਦਾਖਲ ਹੋਣ ਦੀ ਆੜ ‘ਚ ਹਨ। ਅਜਿਹੀ ਸਥਿਤੀ ਵਿੱਚ, ਦਿੱਲੀ ਪੁਲਿਸ ਨੇ ਰਾਜ ਸਰਕਾਰ ਤੋਂ ਕੁੱਲ 9 ਸਟੇਡੀਅਮਾਂ ਨੂੰ ਅਸਥਾਈ ਜੇਲ੍ਹਾਂ ਬਣਾਉਣ ਦੀ ਆਗਿਆ ਮੰਗੀ ਸੀ। ਤਾਂ ਕਿ ਜੇਕਰ ਕਿਸਾਨ ਦਿੱਲੀ ਵਿੱਚ ਇਕੱਠੇ ਹੋਣ ਤਾਂ ਉਨ੍ਹਾਂ ‘ਤੇ ਕਾਰਵਾਈ ਕੀਤੀ ਜਾ ਸਕੇ। ਜਿਸ ਤੇ ਹੁਣ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਪੁਲਿਸ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ।