ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਪੰਜਾਬ ਦੌਰੇ ਦਾ ਦੂਜਾ ਦਿਨ ਹੈ। ਇਸ ਦੌਰਾਨ ਕੇਜਰੀਵਾਲ ਨੇ ਜਲੰਧਰ ਦੇ ਵਿੱਚ ਵਪਾਰੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਕੇਜਰੀਵਾਲ ਨੇ ਕਈ ਵੱਡੇ ਐਲਾਨ ਕੀਤੇ ਹਨ।
ਕੇਜਰੀਵਾਲ ਨੇ ਵਪਾਰੀਆਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾਉਣ ਦਾ ਵੱਡਾ ਵਾਅਦਾ ਕੀਤਾ ਹੈ। ਇਸ ਤੋਂ ਇਲਾਵਾ ਪੁਰਾਣੇ ਕਾਨੂੰਨਾਂ ਦੇ ਵਿੱਚ ਸੁਧਾਰ ਕਰਨ ਦਾ ਵੀ ਐਲਾਨ ਕੀਤਾ ਹੈ। ਵਪਾਰੀਆਂ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਸਾਨੂੰ ਵੀ ਇੱਕ ਮੌਕਾ ਦੇ ਕੇ ਦੇਖੋ। ਹਾਲਾਂਕਿ ਬੁੱਧਵਾਰ ਨੂੰ ਜਲੰਧਰ ਵਿੱਚ ਕੇਜਰੀਵਾਲ ਨੂੰ ਕਿਸਾਨਾਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ ਹੈ।
ਇਹ ਵੀ ਪੜ੍ਹੋ : Lauki Kofta Recipe | ਲੋਕੀ ਕੋਫਤਾ ਬਨਾਉਣ ਦਾ ਆਸਾਨ ਤਰੀਕਾ | Bottle Gourd Curry Recipe
ਮੀਟਿੰਗ ਸਥਾਨ ‘ਤੇ ਪਹੁੰਚਣ ਤੋਂ ਪਹਿਲਾਂ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਖਿਲਾਫ਼ ਨਾਰੇਬਾਜ਼ੀ ਕੀਤੀ। ਕਿਸਾਨਾਂ ਦਾ ਕਹਿਣਾ ਸੀ ਕਿ ਦਿੱਲੀ ਵਿੱਚ ਪ੍ਰਦਰੂਸ਼ਣ ਲਈ ਕੇਜਰੀਵਾਲ ਲਗਾਤਾਰ ਪੰਜਾਬ ਦੇ ਕਿਸਾਨਾਂ ਨੂੰ ਜਿੰਮੇਵਾਰ ਦੱਸ ਰਹੇ ਹਨ ਅਤੇ ਉਨ੍ਹਾਂ ਵੱਲੋਂ ਨਾ ਹੀ ਖੇਤੀ ਕਾਨੂੰਨਾਂ ਦਾ ਨੋਟੀਫਿਕੇਸ਼ਨ ਰੱਦ ਕੀਤਾ ਗਿਆ ਹੈ। ਇਸ ਤੋਂ ਪਹਿਲਾ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਦੇ ਵਪਾਰੀਆਂ ਨਾਲ ਵੀ ਮੁਲਾਕਾਤ ਕੀਤੀ ਸੀ। ਉਨ੍ਹਾਂ ਐਲਾਨ ਕੀਤਾ ਸੀ ਕਿ ਸਰਕਾਰ ਆਉਣ ਤੋਂ ਬਾਅਦ ਵਪਾਰੀਆਂ ਦਾ ਇੱਕ ਪੈਨਲ ਬਣਾਇਆ ਜਾਵੇਗਾ ਜੋ 15 ਦਿਨਾਂ ਵਿੱਚ ਇੱਕ ਵਾਰ ਮੁੱਖ ਮੰਤਰੀ ਨਾਲ ਮੀਟਿੰਗ ਕਰੇਗਾ। ਪੈਨਲ ਦੁਆਰਾ ਦਿੱਤੇ ਗਏ ਸੁਝਾਵਾਂ ‘ਤੇ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: