Kejriwal on R-Day violence: ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਹੋਈ ਹਿੰਸਾ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਆਗੂ ਜਾਂ ਪਾਰਟੀ ਇਸ ਹਿੰਸਾ ਵਿੱਚ ਸ਼ਾਮਿਲ ਸੀ, ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
AAP ਦੀ ਕੌਮੀ ਕੌਂਸਲ ਦੀ ਬੈਠਕ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ, “ਉਸ ਦਿਨ ਜੋ ਵੀ ਹੋਇਆ, ਉਸ ਨਾਲ ਇਹ ਅੰਦੋਲਨ ਖ਼ਤਮ ਨਹੀਂ ਹੋ ਸਕਦਾ। ਸਾਨੂੰ ਸਾਰਿਆਂ ਨੂੰ ਲੋਕਾਂ ਨਾਲ ਮਿਲ ਕੇ ਸ਼ਾਂਤੀ ਨਾਲ ਕਿਸਾਨਾਂ ਦਾ ਸਾਥ ਦੇਣਾ ਹੈ।” ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ, “ਜਦੋਂ ਵੀ ਤੁਸੀਂ ਕਿਸਾਨਾਂ ਕੋਲ ਜੋ ਤਾਂ ਆਪਣਾ ਝੰਡਾ, ਸੋਟੀ ਅਤੇ ਟੋਪੀ ਛੱਡ ਕੇ ਜਾਓ। ਉਨ੍ਹਾਂ ਕੋਲ ਆਮ ਨਾਗਰਿਕ ਬਣ ਕੇ ਜਾਓ, ਇੱਥੇ ਕੋਈ ਰਾਜਨੀਤੀ ਨਹੀਂ ਕਰਨੀ ਹੈ।”
ਦੱਸ ਦੇਈਏ ਕਿ ਇਸੇ ਵਿਚਾਲੇ ਉਨ੍ਹਾਂ ਦੀ ਪਾਰਟੀ ਨੇ ਕਿਹਾ ਹੈ ਕਿ ਕੱਲ੍ਹ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਬਜਟ ਸੈਸ਼ਨ ਵਿੱਚ ਆਮ ਆਦਮੀ ਪਾਰਟੀ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਰਾਸ਼ਟਰਪਤੀ ਦੇ ਸੰਬੋਧਨ ਦਾ ਬਾਈਕਾਟ ਕਰੇਗੀ । ਦੱਸ ਦੇਈਏ ਕਿ ਆਮ ਆਦਮੀ ਪਾਰਟੀ ਪਹਿਲਾਂ ਹੀ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਹੈ। ਸਤੰਬਰ ਮਹੀਨੇ ਵਿੱਚ ਜਦੋਂ ਖੇਤੀ ਬਿੱਲ ਸੰਸਦ ਵਿੱਚ ਪਾਸ ਕੀਤਾ ਗਿਆ ਤਾਂ AAP ਵੱਲੋਂ ਇਸ ਦਾ ਸਖ਼ਤ ਵਿਰੋਧ ਕੀਤਾ ਗਿਆ ਸੀ ।
ਇਹ ਵੀ ਦੇਖੋ: ਲਾਲ ਕਿਲ੍ਹੇ ਦੀ ਘਟਨਾ ‘ਤੇ ਭੜਕੇ ਲੋਕ, ਤਿਰੰਗੇ ਦਾ ਅਪਮਾਨ ਕਹੀ ਕੇ ਦੇਖੋ ਕਿਸ ਨੂੰ ਪਾ ਰਹੇ ਲਾਹਣਤਾਂ…