ਆਮ ਆਦਮੀ ਪਾਰਟੀ ਨੇ ਗੋਆ ਵਿਧਾਨ ਸਭਾ ਚੋਣਾਂ ਲਈ ਵੀ ਤਿਆਰੀ ਖਿੱਚ ਲਈ ਹੈ। ਪੰਜਾਬ ‘ਚ ਮੁੱਖ ਮੰਤਰੀ ਉਮੀਦਵਾਰ ਦੇ ਨਾਂ ਦਾ ਐਲਾਨ ਕਰਨ ਤੋਂ ਬਾਅਦ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਬੁੱਧਵਾਰ (19 ਜਨਵਰੀ) ਨੂੰ ਗੋਆ ‘ਚ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਨਾਮ ਦਾ ਐਲਾਨ ਕਰਨਗੇ।
ਅੱਜ ਮੁੱਖ ਮੰਤਰੀ ਕੇਜਰੀਵਾਲ ਸ਼ਾਮ ਨੂੰ ਗੋਆ ਪਹੁੰਚਣਗੇ ਅਤੇ ਕੱਲ੍ਹ ਸਵੇਰੇ 11 ਵਜੇ ਪਣਜੀ ਵਿੱਚ ਪ੍ਰੈਸ ਕਾਨਫਰੰਸ ਕਰਕੇ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਗੇ। ਜ਼ਿਕਰਯੋਗ ਹੈ ਕਿ ਇਸ ਮਹੀਨੇ ਦੀ 8 ਤਰੀਕ ਨੂੰ ‘ਆਪ’ ਨੇ ਗੋਆ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਭਾਜਪਾ ਦੇ ਸਾਬਕਾ ਮੰਤਰੀ ਮਹਾਦੇਵ ਨਾਇਕ, ਅਲੀਨਾ ਸਲਦੰਗਾ ਅਤੇ ਵਕੀਲ ਤੋਂ ਸਿਆਸਤਦਾਨ ਬਣੇ ਅਮਿਤ ਪਾਲੇਕਰ ਸਮੇਤ 10 ਉਮੀਦਵਾਰਾਂ ਦੇ ਨਾਮ ਸ਼ਾਮਿਲ ਸਨ।
ਇਹ ਵੀ ਪੜ੍ਹੋ : IPL 2022 : KL ਰਾਹੁਲ ਹੋਣਗੇ ਲਖਨਊ ਦੇ ਕਪਤਾਨ, ਪੰਜਾਬ ਦੇ ਇਸ ਸਟਾਰ ਖਿਡਾਰੀ ਨਾਲ ਵੀ ਹੋਇਆ ਕਰਾਰ
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗੋਆ ਵਿਧਾਨ ਸਭਾ ਚੋਣਾਂ ਜਿੱਤਣ ਲਈ ਮੁਫਤ ਬਿਜਲੀ ਅਤੇ ਪਾਣੀ ਦੇਣ ਦੇ ਨਾਲ-ਨਾਲ 13 ਸੂਤਰੀ ਏਜੰਡਾ ਤਿਆਰ ਕੀਤਾ ਹੈ। ਏਜੰਡੇ ਵਿੱਚ ਸੂਬੇ ਵਿੱਚ ਸਿੱਖਿਆ, ਸਿਹਤ, ਉਦਯੋਗ ਅਤੇ ਵਪਾਰ, ਰੁਜ਼ਗਾਰ, ਮਾਈਨਿੰਗ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਸ਼ਾਮਿਲ ਸੀ। ਆਪਣੇ ਚੋਣ ਏਜੰਡੇ ਵਿੱਚ ‘ਆਪ’ ਨੇ ਸੂਬੇ ਦੇ ਲੋਕਾਂ ਨੂੰ 3000 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਕੀਤਾ ਹੈ। ਇਸ ਤੋਂ ਇਲਾਵਾ ਪਾਰਟੀ ਨੇ ਜ਼ਮੀਨ ਦੇ ਹੱਕ ਦੇਣ ਦਾ ਵੀ ਵਾਅਦਾ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: