ਪੰਜਾਬ ਵਿੱਚ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਕੜੀ ਵਿੱਚ ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਦਿਨ ਹੈ।
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਅੰਮ੍ਰਿਤਸਰ ਪਹੁੰਚੇ ਹੋਏ ਹਨ। ਅੰਮ੍ਰਿਤਸਰ ਪਹੁੰਚੇ ਕੇਜਰੀਵਾਲ ਵੱਲੋ ਕਈ ਵੱਡੇ ਐਲਾਨ ਕੀਤੇ ਗਏ ਹਨ। ਇਸ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸਨ। ਇਸ ਮੌਕੇ ਮੁੱਖ ਮੰਤਰੀ ਨਾਲ ਆਮ ਆਦਮੀ ਪਾਰਟੀ ਦੇ ਕਈ ਹੋਰ ਸੀਨੀਅਰ ਆਗੂ ਵੀ ਮੌਜੂਦ ਰਹੇ ਸਨ।
ਇਹ ਵੀ ਪੜ੍ਹੋ : ‘ਜੇ AAP ਜਿੱਤੀ ਤਾਂ ਸਿੱਖ ਸਮਾਜ ਤੋਂ ਹੀ ਹੋਵੇਗਾ ਮੁੱਖ ਮੰਤਰੀ ਚਿਹਰਾ’ : CM ਕੇਜਰੀਵਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾ ਉਨ੍ਹਾਂ ਨੇ ਵੱਡਾ ਧਮਾਕਾ ਕਰਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਬਾਰੇ ਕਿਹਾ ਕਿ ਜੇ ਆਪ ਪੰਜਾਬ ਵਿੱਚ ਜਿੱਤਦੀ ਹੈ ਤਾਂ ਪੰਜਾਬ ਵਿੱਚ ਮੁਖ ਮੰਤਰੀ ਸਿੱਖ ਸਮਾਜ ਤੋਂ ਹੀ ਹੋਵੇਗਾ। ਪਾਰਟੀ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਪਾਰਟੀ ਵਿੱਚ ਇਸ ‘ਤੇ ਮੰਥਨ ਕਰ ਰਹੇ ਹਾਂ, ਪਰ ਜੋ ਵੀ ਹੋਵੇਗਾ, ਉਹ ਸਿੱਖ ਚਿਹਰਾ ਹੋਵੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਡਾ ਉਮੀਦਵਾਰ ਉਹੀ ਹੋਵੇਗਾ ਜਿਸ ‘ਤੇ ਹਰ ਇੱਕ ਨੂੰ ਮਾਣ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਸਮੇ ਸਾਬਕਾ ਆਈਜੀ ਵਿਜੇ ਪ੍ਰਤਾਪ ਸਿੰਘ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਹੈ। ਪੰਜਾਬ ਵਿਚ ਪਿਛਲੀਆਂ ਚੋਣਾਂ ‘ਚ ਆਮ ਆਦਮੀ ਪਾਰਟੀ ਇੱਕ ਵੱਡੀ ਤਾਕਤ ਵਜੋਂ ਉੱਭਰੀ ਸੀ, ਇਸ ਲਈ ਇਸ ਵਾਰ ਵੀ ‘ਆਪ’ ਨੂੰ ਪੰਜਾਬ ਤੋਂ ਵੱਡੀਆਂ ਉਮੀਦਾਂ ਹਨ।
ਇਹ ਵੀ ਦੇਖੋ : ਅੰਮ੍ਰਿਤਸਰ ਤੋਂ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ Live , ਹੋ ਰਹੇ ਵੱਡੇ ਸਿਆਸੀ ਧਮਾਕੇ, ਕੁੰਵਰ ਵਿਜੇ ਪ੍ਰਤਾਪ ਵੀ ਮੌਜੂਦ