ਪੰਜਾਬ ‘ਚ ਕੁੱਝ ਮਹੀਨਿਆਂ ਤੱਕ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ, ਪਰ ਉਸ ਤੋਂ ਪਹਿਲਾ ਪੰਜਾਬ ‘ਚ ਵਾਪਰੀਆਂ ਬੇਅਦਵੀ ਅਤੇ ਲੁਧਿਆਣਾ ਬਲਾਸਟ ਦੀਆ ਘਟਨਾਵਾਂ ਨੇ ਪੰਜਾਬ ‘ਚ ਸਿਆਸੀ ਪਾਰਾ ਵਧਾ ਦਿੱਤਾ ਹੈ।
ਉੱਥੇ ਹੀ ਸ਼ੁੱਕਰਵਾਰ ਨੂੰ ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪੰਜਾਬ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਪਿਛਲੇ ਦਿਨਾਂ ਦੌਰਾਨ ਪੰਜਾਬ ‘ਚ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।
ਉਨ੍ਹਾਂ ਟਵੀਟ ਕਰ ਕਿਹਾ ਕਿ, “ਪਹਿਲਾਂ ਬੇਅਦਬੀ, ਹੁਣ ਬੰਬ ਧਮਾਕਾ। ਕੁੱਝ ਲੋਕ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਨੇ, ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ। ਅੱਜ ਪੰਜਾਬ ਵਿੱਚ ਬਹੁਤ ਕਮਜ਼ੋਰ ਸਰਕਾਰ ਹੈ ਜੋ ਆਪਸ ਵਿੱਚ ਲੜ ਰਹੀ ਹੈ। ਪੰਜਾਬ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਲਈ ਪੰਜਾਬ ਵਿੱਚ ਸਖ਼ਤ ਤੇ ਇਮਾਨਦਾਰ ਸਰਕਾਰ ਦੀ ਲੋੜ ਹੈ।”
ਇਸ ਤੋਂ ਬਾਅਦ ਇੱਕ ਹੋਰ ਟਵੀਟ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ, “ਕੱਲ੍ਹ ਲੁਧਿਆਣਾ ਵਿੱਚ ਬੰਬ ਧਮਾਕਾ ਹੋਇਆ ਸੀ। ਲੋਕ ਸਦਮੇ ਵਿੱਚ ਹਨ। ਪੰਜਾਬ ਦੇ ਮੁੱਖ ਮੰਤਰੀ ਨੇ ਹੁਣੇ ਹੀ ਪ੍ਰੈਸ ਕਾਨਫਰੰਸ ਕੀਤੀ ਹੈ। ਪੰਜਾਬ ਦੇ ਲੋਕਾਂ ਨੂੰ ਉਮੀਦ ਸੀ ਕਿ ਮੁੱਖ ਮੰਤਰੀ ਧਮਾਕੇ ‘ਤੇ ਕੁੱਝ ਬੋਲਣਗੇ। ਚੰਨੀ ਸਾਹਿਬ ਨੇ ਪੂਰੀ ਪੀਸੀ ‘ਚ ਧਮਾਕੇ ‘ਤੇ ਇੱਕ ਸ਼ਬਦ ਨਹੀਂ ਕਿਹਾ, ਬੱਸ ਮੈਨੂੰ ਬਹੁਤ ਗਾਲ੍ਹਾਂ ਕੱਢੀਆਂ। ਅਜਿਹੇ ਔਖੇ ਸਮੇਂ ਵੀ ਅਜਿਹੀ ਰਾਜਨੀਤੀ?
ਵੀਡੀਓ ਲਈ ਕਲਿੱਕ ਕਰੋ -: