ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਹੋਰ ਵੱਡਾ ਧਮਾਕਾ ਹੋਇਆ ਹੈ। ਦਰਅਸਲ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਕੁੰਵਰ ਵਿਜੈ ਪ੍ਰਤਾਪ ਦਾ ਪਾਰਟੀ ਵਿੱਚ ਸਵਾਗਤ ਕੀਤਾ ਹੈ।
ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਬਕਾ ਆਈ. ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਬੇਅਦਬੀ ਮਾਮਲੇ ਵਿੱਚ ਜਾਂਚ ਕਰਨ ਵਾਲੀ ਐੱਸ.ਆਈ.ਟੀ ਦੇ ਮੁਖੀ ਵੀ ਰਹੇ ਹਨ। ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਆਪ ‘ਚ ਸ਼ਾਮਿਲ ਹੋਣ ਕਾਰਨ ਪੰਜਾਬ ਦੀ ਰਾਜਨੀਤੀ ਹੁਣ ਇੱਕ ਵਾਰ ਫਿਰ ਗਰਮ ਗਈ ਹੈ। ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਕੇਜਰੀਵਾਲ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ।
ਇਹ ਵੀ ਪੜ੍ਹੋ : ਸਿੱਧੂ ਦੇ ਤਲਖ਼ ਤੇਵਰ ਬਰਕਰਾਰ, ਕਿਹਾ- ‘ਸਿਸਟਮ ਨੇ ਬਦਲਣ ਤੋਂ ਕੀਤਾ ਇਨਕਾਰ, ਮੈਂ ਠੁਕਰਾ ਦਿੱਤੇ ਕੈਬਨਿਟ ਆਫਰ’
ਇਹ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵੱਡਾ ਉਲਟਫੇਰ ਮੰਨਿਆ ਜਾਂ ਰਿਹਾ ਹੈ। ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ 1998 ਬੈਚ ਦੇ ਆਈਪੀਐਸ ਅਧਿਕਾਰੀ ਹਨ।
ਇਹ ਵੀ ਦੇਖੋ : ਅੰਮ੍ਰਿਤਸਰ ਤੋਂ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ Live , ਹੋ ਰਹੇ ਵੱਡੇ ਸਿਆਸੀ ਧਮਾਕੇ, ਕੁੰਵਰ ਵਿਜੇ ਪ੍ਰਤਾਪ ਵੀ ਮੌਜੂਦ