ਪੰਜਾਬ ‘ਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਆਮ ਆਦਮੀ ਪਾਰਟੀ ਨੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਆਪਣਾ ਮੁੱਖ ਮੰਤਰੀ ਉਮੀਦਵਾਰ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਐਲਾਨ ਤੋਂ ਬਾਅਦ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸਮਰਥਕਾਂ ‘ਚ ਖੁਸ਼ੀ ਦਾ ਮਹੌਲ ਹੈ।
ਇਸ ਐਲਾਨ ਤੋਂ ਬਾਅਦ ਭਗਵੰਤ ਮਾਨ ਦੇ ਪਿੰਡ ਵਿੱਚ ਵੀ ਵਿਆਹ ਵਰਗਾ ਮਹੌਲ ਬਣਿਆ ਹੋਇਆ ਹੈ ਅਤੇ ਪੂਰੇ ਪਿੰਡ ਦੇ ਵਿੱਚ ਖੁਸ਼ੀ ਮਨਾਈ ਜਾ ਰਹੀ ਹੈ। ਉੱਥੇ ਹੀ CM ਫੇਸ ਦੇ ਐਲਾਨ ਤੋਂ ਬਾਅਦ ਇੱਕ ਬੱਚਾ ਵੀ ਸੋਸ਼ਲ ਮੀਡੀਆ ‘ਤੇ ਕਾਫੀ ਜਿਆਦਾ ਚਰਚਾ ਦਾ ਵਿਸ਼ਾ ਬਣ ਰਿਹਾ ਹੈ। ਦਰਅਸਲ ਇਹ ਬੱਚਾ ਭਗਵੰਤ ਮਾਨ ਦੀ ਫੋਟੋ ਸਾਹਮਣੇ ਖੜ੍ਹਾ ਹੋ victory ਸਾਈਨ ਬਣਾ ਕੇ ਤਸਵੀਰ ਖਿਚਾ ਰਿਹਾ ਹੈ, ਇਸ ਦੌਰਾਨ ਬੱਚੇ ਨੇ ਭਗਵੰਤ ਮਾਨ ਦੀ ਤਰਾਂ ਦਸਤਾਰ ਵੀ ਸਜਾਈ ਹੋਈ ਹੈ। ਇਸ ਛੋਟੇ ਬੱਚੇ ਦੇ ਵੱਖਰੇ ਅੰਦਾਜ ਨੂੰ ਵੇਖ ਕੇ ਹਰ ਕੋਈ ਖੁਸ਼ ਹੋ ਰਿਹਾ ਹੈ। ਇਸ ‘ਛੋਟੇ ਭਗਵੰਤ ਮਾਨ’ ਨੇ ਪ੍ਰਸ਼ੰਸਕਾਂ ਅਤੇ ਸੋਸ਼ਲ ਮੀਡੀਆ ਉਪਭੋਗਤਾਵਾਂ ਨੂੰ ਪਲਾਂ ਵਿੱਚ ਹੀ ਮੋਹ ਲਿਆ ਹੈ।
ਇਹ ਵੀ ਪੜ੍ਹੋ : ‘ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ, 11 ਸਾਲਾਂ ਤੋਂ ਨਸ਼ਾ ਕਰਨ ਦਾ ਲਗਾ ਰਹੇ ਨੇ ਇਲਜ਼ਾਮ’: ਭਗਵੰਤ ਮਾਨ
ਦੱਸ ਦੇਈਏ ਕਿ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਕਮਾਨ ਭਗਵੰਤ ਮਾਨ ਨੂੰ ਸੌਂਪ ਦਿੱਤੀ ਹੈ। ਕੇਜਰੀਵਾਲ ਨੇ ਦੱਸਿਆ ਕਿ ਇਸ ਦਾ ਫੈਸਲਾ ਜਨਤਕ ਵੋਟਿੰਗ ਦੁਆਰਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 21 ਲੱਖ ਤੋਂ ਵੱਧ ਲੋਕਾਂ ਨੇ ਜਨਤਕ ਵੋਟਿੰਗ ਵਿੱਚ ਆਪਣੀ ਵੋਟ ਪਾਈ ਸੀ, ਜਿਨ੍ਹਾਂ ਵਿੱਚੋਂ 93.3 ਫੀਸਦੀ ਨੇ ਭਗਵੰਤ ਮਾਨ ਦਾ ਨਾਂ ਲਿਆ ਸੀ। ਜਦਕਿ ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਦਾ ਨਾਂ ਦੂਜੇ ਨੰਬਰ ‘ਤੇ ਸੀ। ਦੱਸ ਦੇਈਏ ਕਿ ਸਿੱਧੂ ਕਾਂਗਰਸ ਦੇ ਸੂਬਾ ਪ੍ਰਧਾਨ ਹਨ। ਕੇਜਰੀਵਾਲ ਮੁਤਾਬਿਕ ‘ਆਪ’ ਦੇ ਸਰਵੇ ‘ਚ ਵੀ ਸਿੱਧੂ ਨੂੰ 3.6 ਫੀਸਦੀ ਵੋਟਾਂ ਮਿਲੀਆਂ ਹਨ। ਕੇਜਰੀਵਾਲ ਨੇ ਕਿਹਾ ਕਿ ਮੈਨੂੰ ਵੀ ਸੀਐਮ ਬਣਾਉਣ ਲਈ ਕਈਆਂ ਨੇ ਵੋਟਾਂ ਪਾਈਆਂ ਪਰ ਮੈਂ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਮੈਂ ਪੰਜਾਬ ਵਿੱਚ ਸੀਐਮ ਉਮੀਦਵਾਰ ਨਹੀਂ ਬਣਾਂਗਾ।
ਵੀਡੀਓ ਲਈ ਕਲਿੱਕ ਕਰੋ -: