New plan of Kejriwal government: ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੀ ਕੋਰੋਨਾ ਦਾ ਕਹਿਰ ਜਾਰੀ ਹੈ। ਇਸੇ ਵਿਚਾਲੇ ਦਿੱਲੀ ਵਿੱਚ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਅਰਵਿੰਦ ਕੇਜਰੀਵਾਲ ਨੇ ਪੂਰੀ ਤਿਆਰੀ ਕਰ ਲਈ ਹੈ । ਦਿੱਲੀ ਸਰਕਾਰ ਨੇ ਆਕਸੀਜਨ ਦੀ ਘਾਟ ਅਤੇ ਹਸਪਤਾਲਾਂ ਵਿੱਚ ਬੈੱਡਾਂ ਦੀ ਸਮੱਸਿਆ ਨਾਲ ਜੂਝ ਰਹੇ ਮਰੀਜ਼ਾਂ ਲਈ ਨਵੀਂ ਯੋਜਨਾ ਤਿਆਰ ਕੀਤੀ ਹੈ।
ਉਨ੍ਹਾਂ ਕਿਹਾ ਕਿ ਕੋਰੋਨਾ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਕਰਨ ਲਈ ਅਸੀਂ ਦਿੱਲੀ ਵਿੱਚ ਪਹਿਲਾ ਆਕਸੀਜਨ ਬੈਂਕ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ । ਮੁੱਖ ਮੰਤਰੀ ਨੇ ਦੱਸਿਆ ਕਿ ਦਿੱਲੀ ਦੇ ਹਰ ਜ਼ਿਲ੍ਹੇ ਵਿੱਚ 200 ਆਕਸੀਜਨ ਕੰਸਨਟ੍ਰੇਟਰ ਬੈਂਕ ਬਣਾਏ ਜਾਣਗੇ।
ਦਰਅਸਲ, ਇਸ ਐਲਾਨ ਦੌਰਾਨ ਉਨ੍ਹਾਂ ਕਿਹਾ ਕਿ ਅਸੀਂ ਹੋਮ ਆਈਸੋਲੇਸ਼ਨ ਵਿੱਚ ਰਹਿ ਰਹੇ ਮਰੀਜ਼ਾਂ ਲਈ ਘਰ ਵਿੱਚ ਆਕਸੀਜਨ ਦੀ ਸਪਲਾਈ ਕਰਾਂਗੇ । ਉਨ੍ਹਾਂ ਕਿਹਾ ਕਿ ਘਰ ਵਿੱਚ ਰਹਿ ਰਹੇ ਕੋਰੋਨਾ ਮਰੀਜ਼ਾਂ ਨੂੰ ਜਿਵੇਂ ਹੀ ਡਾਕਟਰ ਆਕਸੀਜਨ ਲਈ ਸਲਾਹ ਦੇਣਗੇ ਤਾਂ ਅਸੀਂ ਦੋ ਘੰਟਿਆਂ ਦੇ ਅੰਦਰ ਮਰੀਜ਼ ਦੇ ਘਰ ਤੱਕ ਆਕਸੀਜਨ ਪਹੁੰਚਾਵਾਂਗੇ।
ਮੁੱਖ ਮੰਤਰੀ ਨੇ ਕਿਹਾ ਕਿ ਜੇ ਕਿਸੇ ਕਾਰਨ ਤੁਸੀਂ ਹੋਮ ਆਈਸੋਲੇਸ਼ਨ ਦਾ ਹਿੱਸਾ ਨਹੀਂ ਹੋ ਤਾਂ 1031 ‘ਤੇ ਕਾਲ ਕਰਕੇ ਹੋਮਕ ਆਈਸੋਲੇਸ਼ਨ ਦਾ ਹਿੱਸਾ ਬਣ ਸਕਦੇ ਹੋ। ਇਸ ਦੌਰਾਨ ਸਾਡੇ ਡਾਕਟਰ ਸਭ ਤੋਂ ਪਹਿਲਾਂ ਮਰੀਜ਼ ਦਾ ਮੁਲਾਂਕਣ ਕਰਨਗੇ ਕਿ ਤੁਹਾਨੂੰ ਆਕਸੀਜਨ ਦੀ ਜ਼ਰੂਰਤ ਹੈ ਜਾਂ ਨਹੀਂ।
ਇਹ ਵੀ ਪੜ੍ਹੋ: ਪੱਛਮੀ ਬੰਗਾਲ ਦੀ CM ਮਮਤਾ ਬੈਨਰਜੀ ਦੇ ਛੋਟੇ ਭਰਾ ਅਸੀਮ ਬੰਦੋਪਾਧਿਆਏ ਦਾ ਕੋਰੋਨਾ ਕਾਰਨ ਦਿਹਾਂਤ
ਜੇ ਡਾਕਟਰ ਦੀ ਟੀਮ ਕਹਿੰਦੀ ਹੈ ਕਿ ਤੁਹਾਨੂੰ ਆਕਸੀਜਨ ਦੀ ਜ਼ਰੂਰਤ ਹੈ ਤਾਂ ਤੁਹਾਨੂੰ ਆਕਸੀਜਨ ਕੰਸਨਟ੍ਰੇਟਰ ਦਿੱਤਾ ਜਾਵੇਗਾ।
ਦੱਸ ਦੇਈਏ ਕਿ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੇ ਮਰੀਜ਼ਾਂ ਦੇ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ । ਦਿੱਲੀ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 6500 ਨਵੇਂ ਮਾਮਲੇ ਸਾਹਮਣੇ ਆਏ ਹਨ । ਜਿਸ ਤੋਂ ਬਾਅਦ ਦਿੱਲੀ ਵਿੱਚ ਲਾਗ ਦੀ ਦਰ 11 ਪ੍ਰਤੀਸ਼ਤ ਤੱਕ ਪਹੁੰਚ ਗਈ ਹੈ।