PM Modi Meeting Updates : ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਇੱਕ ਵਾਰ ਫਿਰ ਤੇਜ਼ੀ ਨਾਲ ਵੱਧ ਰਹੇ ਹਨ। ਇਸ ਦੌਰਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਮਹੱਤਵਪੂਰਨ ਬੈਠਕਾਂ ਦੀ ਪ੍ਰਧਾਨਗੀ ਕਰ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਡੀਓ ਕਾਨਫਰੰਸਿੰਗ ਰਾਹੀਂ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰ ਰਹੇ ਹਨ, ਜਿਸ ਵਿੱਚ ਕੁੱਝ ਰਾਜਾਂ ਵਿੱਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਦੀ ਚਰਚਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕੋਰੋਨਾ ਟੀਕਾ ਵੰਡਣ ਦੀ ਨੀਤੀ ‘ਤੇ ਵੀ ਸਾਰੇ ਰਾਜਾਂ ਨਾਲ ਵਿਚਾਰ ਵਟਾਂਦਰੇ ਕੀਤੇ ਜਾਣਗੇ। ਪਿੱਛਲੇ ਦਿਨਾਂ ਵਿੱਚ, ਦੁਨੀਆ ਭਰ ਤੋਂ ਟੀਕੇ ਬਾਰੇ ਸਕਾਰਾਤਮਕ ਖ਼ਬਰਾਂ ਆਈਆਂ ਹਨ, ਅਜਿਹੀ ਸਥਿਤੀ ਵਿੱਚ ਦੇਸ਼ ਵਿੱਚ ਵੀ ਮੰਥਨ ਸ਼ੁਰੂ ਹੋ ਗਿਆ ਹੈ।
ਰਾਜਾਂ ਦੇ ਪ੍ਰਧਾਨਮੰਤਰੀ ਨਾਲ ਮੁਲਾਕਾਤ ਵਿੱਚ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪ੍ਰਦੂਸ਼ਣ ਹੀ ਦਿੱਲੀ ਵਿੱਚ ਕੋਰੋਨਾ ਦੀ ਤੀਜੀ ਲਹਿਰ ਦਾ ਕਾਰਨ ਹੈ। ਕੇਜਰੀਵਾਲ ਨੇ ਕਿਹਾ ਆਸ ਪਾਸ ਦੇ ਰਾਜਾਂ ਵਿੱਚ ਪਰਾਲੀ ਸਾੜਨ ਨਾਲ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਵਧਿਆ ਹੈ ਅਤੇ ਜਿਸ ਕਾਰਨ ਕੋਰੋਨਾ ਦੇ ਕੇਸ ਵੀ ਵੱਧ ਰਹੇ ਹਨ। 10 ਨਵੰਬਰ ਨੂੰ ਦਿੱਲੀ ਵਿੱਚ ਕੋਰੋਨਾ ਸੰਕਰਮਣ ਦੇ 8600 ਕੇਸ ਸਾਹਮਣੇ ਆਏ ਸਨ ਅਤੇ ਉਦੋਂ ਤੋਂ ਹੀ ਕੇਸ ਘਟਦੇ ਜਾ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਪੀਐਮ ਮੋਦੀ ਤੋਂ ਮੰਗ ਕੀਤੀ ਹੈ ਕਿ ਉਹ ਦਿੱਲੀ ਨਾਲ ਲੱਗਦੇ ਰਾਜਾਂ ਵਿੱਚ ਪਰਾਲੀ ਸਾੜਨ ਕਾਰਨ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਇਸ ਮਾਮਲੇ ਵਿੱਚ ਦਖਲ ਦੇਣ ਅਤੇ ਕੁੱਝ ਕਦਮ ਚੁੱਕਣ। ਤੀਜੀ ਲਹਿਰ ਦੇ ਅੰਤ ਤੱਕ, ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੇ ਹਸਪਤਾਲਾਂ ਵਿੱਚ ਵਾਧੂ 1000 ਆਈਸੀਯੂ ਬਿਸਤਰੇ ਰਾਖਵੇਂ ਕਰਨ ਲਈ ਵੀ ਕਿਹਾ ਹੈ।
ਇਹ ਵੀ ਦੇਖੋ : ਕਿਸਾਨਾਂ ਲਈ ਇਸ ਨੌਜਵਾਨ ਨੇ ਕੱਢੀ ਐਸੀ ਕਾਢ, ਰਾਸ਼ਟਰਪਤੀ ਨੇ ਵੀ ਕੀਤਾ ਸਨਮਾਨਤ