raghav chadha says : ਬੀਤੇ 42 ਦਿਨਾਂ ਤੋਂ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨਾਂ ਦੇ ਅੰਦੋਲਨ ਦੇ ਵਿਚਕਾਰ ਸਿਆਸਤ ਵੀ ਜਾਰੀ ਹੈ। ਹੁਣ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ‘ਤੇ ਕਿਸਾਨ ਅੰਦੋਲਨ ਦੇ ਮੁੱਦੇ ‘ਤੇ ਦੋਹਰਾ ਮਾਪਦੰਡ ਅਪਣਾਉਣ ਦਾ ਦੋਸ਼ ਲਾਇਆ ਹੈ। ‘ਆਪ’ ਪਾਰਟੀ ਦੇ ਨੇਤਾ ਰਾਘਵ ਚੱਡਾ ਨੇ ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਇੱਕ ਪਾਸੇ ਕਾਂਗਰਸ ਪਾਰਟੀ ਕਿਸਾਨਾਂ ਦੇ ਸਮਰਥਨ ਵਿੱਚ ਖੜੇ ਹੋਣ ਦਾ ਦਾਅਵਾ ਕਰਦੀ ਹੈ। ਕਾਂਗਰਸ ਸੰਸਦ ਮੈਂਬਰ 15 ਮਿੰਟ ਤੱਕ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰਦੇ ਹਨ। ਦੂਜੇ ਪਾਸੇ ਉਹ ਕਿਸਾਨਾਂ ਨਾਲ‘ ਧੋਖਾ ’ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਪੰਜਾਬ ਵਿੱਚ ਤਿੰਨੋਂ ਕਾਲੇ ਖੇਤੀ ਕਾਨੂੰਨ ਲਾਗੂ ਕੀਤੇ ਹਨ। ਪੰਜਾਬ ਦੀ ਕਾਂਗਰਸ ਸਰਕਾਰ ਦੇ ਮੰਤਰੀ ਭਾਰਤ ਭੂਸ਼ਣ ‘ਆਸ਼ੂ’ ਨੇ ਕਿਹਾ ਹੈ ਕਿ ਇਹ ਤਿੰਨੋਂ ਕਾਨੂੰਨ ਪੰਜਾਬ ਵਿੱਚ ਲਾਗੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤਹਿਤ ਪਿੱਛਲੇ ਤਿੰਨ ਮਹੀਨਿਆਂ ਤੋਂ ਖ਼ਰੀਦਦਾਰੀ ਕੀਤੀ ਜਾ ਰਹੀ ਹੈ।
ਰਾਘਵ ਚੱਡਾ ਨੇ ਕਿਹਾ, “ਇਹ ਸਾਡਾ ਇਲਜ਼ਾਮ ਨਹੀਂ ਹੈ, ਉਨ੍ਹਾਂ ਦੇ ਮੰਤਰੀ ਖ਼ੁਦ ਇਸ ਗੱਲ ਨੂੰ ਸਵੀਕਾਰ ਕਰ ਰਹੇ ਹਨ ਕਿ ਪੰਜਾਬ ਵਿੱਚ ਤਿੰਨੋਂ ਕਾਲੇ ਕਾਨੂੰਨ ਲਾਗੂ ਹੋ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਨਾਲ ਧੋਖਾ ਕੀਤਾ ਹੈ, ਮਗਰਮੱਛ ਦੇ ਹੰਝੂ ਵਹਾਏ। ਉਨ੍ਹਾਂ ਨੇ ਕਿਹਾ ਸੀ ਕਿ ਉਹ ਇਨ੍ਹਾਂ ਕਾਨੂੰਨਾਂ ਨੂੰ ਇੱਥੇ ਲਾਗੂ ਨਹੀਂ ਕਰਨਗੇ, ਪਰ ਕਰ ਚੁੱਕੇ ਹਨ। ‘ਆਪ’ ਆਗੂ ਨੇ ਕਿਹਾ, ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਮੰਗ ਕਰਦੀ ਹੈ। ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।