ਆਮ ਆਦਮੀ ਪਾਰਟੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਰਕਰਾਂ ਦੇ ਨਾਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨਤਮਸਤਕ ਹੋਏ। ਜਿਸ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਸ਼ਾਲੀ ਮੰਨਦੇ ਹਨ ਕਿ ਉਨ੍ਹਾਂ ਨੂੰ ਪੂਜਨੀਕ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਜੀ ਦੀ ਸ਼ਹਾਦਤ ਵਾਲੀ ਧਰਤੀ ‘ਤੇ ਨਤਮਸਤਕ ਹੋਣ ਦਾ ਮੌਕਾ ਮਿਲੀਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਫੇਰੀ ਦੌਰਾਨ ਉਨ੍ਹਾਂ ਨੇ ਕਈ ਸਕੂਲਾਂ ਵਿੱਚ ਜਾਣ ਦੀ ਕੋਸ਼ਿਸ਼ ਕੀਤੀ ਪਰ ਸਰਕਾਰ ਨੇ ਸਕੂਲਾਂ ਨੂੰ ਤਾਲੇ ਲਗਾ ਦਿੱਤੇ ਤਾਂ ਜੋ ਸਿੱਖਿਆ ਬਾਰੇ ਵੱਡੇ ਦਾਅਵੇ ਕਰਨ ਵਾਲੀ ਸਰਕਾਰ ਦੀ ਪੋਲ ਨਾ ਖੁੱਲ੍ਹ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਹਤ ਸਹੂਲਤਾਂ ਅਤੇ ਸਿੱਖਿਆ ਦਾ ਬਹੁਤ ਬੁਰਾ ਹਾਲ ਹੈ ਤੇ ਕਾਂਗਰਸ ਸਰਕਾਰ ਨੇ ਵਪਾਰੀ ਵਰਗ ਅਤੇ ਆਮ ਲੋਕਾਂ ਲਈ ਕੁਝ ਨਹੀਂ ਕੀਤਾ। ਜਿਸ ਕਾਰਨ ਹਰ ਵਰਗ ਵਿੱਚ ਰੋਸ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਪਹਿਲ ਦੇ ਆਧਾਰ ‘ਤੇ ਵਿਚਾਰਿਆ ਜਾਵੇਗਾ। ਸਿਸੋਦੀਆ ਨੇ ਕਿਹਾ ਕਿ ਸੂਬਾ ਸਰਕਾਰ ਦੀ ਲਾਪ੍ਰਵਾਹੀ ਕਾਰਨ ਅੱਜ ਪੰਜਾਬ ਦਾ ਵਪਾਰ ਘਾਟੇ ਵੱਲ ਤੇ ਛੋਟਾ ਵਪਾਰੀ ਖ਼ਤਮ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ ਪੱਤਰਕਾਰਾਂ ਨਾਲ ਮਿਲ ਕੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾਵੇਗਾ ਅਤੇ ਪੰਜਾਬ ਦੀ ਉੱਨਤੀ ਅਤੇ ਤਰੱਕੀ ਲਈ ਉਪਰਾਲੇ ਕੀਤੇ ਜਾਣਗੇ। ਸਿਸੋਦੀਆ ਨੇ ਕਿਹਾ ਕਿ 2022 ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਆਮਦ ਦੇ ਪਾਰਟੀ ਦੇ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: