ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ 8 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਵਿੱਚ ਕੁਲਦੀਪ ਸਿੰਘ ਧਾਲੀਵਾਲ ਨੂੰ ਅੰਮ੍ਰਿਤਸਰ ਸੀਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਇਸਦੇ ਨਾਲ ਹੀ ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

Aam Aadmi Party announces candidates
ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਨੂੰ ਕਰਮਜੀਤ ਅਨਮੋਲ ਨੂੰ ਫਰੀਦਕੋਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਇਸਦੇ ਨਾਲ ਹੀ ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਪਟਿਆਲਾ ਤੋਂ ਡਾ. ਬਲਬੀਰ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























