ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਨਾਮਜ਼ਦਗੀਆਂ 4 ਦਸੰਬਰ ਤੱਕ ਹੋਣੀਆਂ ਹਨ। ਭਾਜਪਾ ਤੋਂ ਬਾਅਦ, ਆਮ ਆਦਮੀ ਪਾਰਟੀ ਨੇ ਵੀ ਆਪਣੇ ਪਾਰਟੀ ਦੇ ਨਿਸ਼ਾਨ ‘ਤੇ ਚੋਣ ਲੜਨ ਦਾ ਫੈਸਲਾ ਕੀਤਾ ਹੈ। ਆਮ ਆਦਮੀ ਪਾਰਟੀ ਪੰਜਾਬ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਲਿਸਟ ਵਿੱਚ 1137 ਉਮੀਦਵਾਰਾਂ ਦੇ ਨਾਂਅ ਦਾ ਐਲਾਨ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਨੇ 72 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਦੇਰ ਰਾਤ ਜਾਰੀ ਕੀਤੀ ਗਈ ਸੂਚੀ ਵਿੱਚ ਕਈ ਜ਼ਿਲ੍ਹਿਆਂ ਅਤੇ ਰਾਖਵੀਆਂ ਸ਼੍ਰੇਣੀਆਂ ਦੇ ਉਮੀਦਵਾਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਜਿਸ ਵਿੱਚ ਔਰਤਾਂ ਅਤੇ ਅਨੁਸੂਚਿਤ ਜਾਤੀਆਂ ਲਈ ਮਹੱਤਵਪੂਰਨ ਪ੍ਰਤੀਨਿਧਤਾ ਸ਼ਾਮਲ ਹੈ। ਸੂਚੀ ਦੇ ਅਨੁਸਾਰ, ‘ਆਪ’ ਨੇ ਕਈ ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਲਈ ਉਮੀਦਵਾਰ ਖੜ੍ਹੇ ਕੀਤੇ ਹਨ, ਜਿਨ੍ਹਾਂ ਵਿੱਚ ਮੁਕੇਰੀਆਂ, ਕਪੂਰਥਲਾ, ਸੁਲਤਾਨਪੁਰ ਲੋਧੀ, ਫਗਵਾੜਾ, ਸਾਹਨੇਵਾਲ, ਪਾਇਲ, ਗਿੱਲ, ਰਾਏਕੋਟ ਅਤੇ ਦਾਖਾ ਸ਼ਾਮਲ ਹਨ।



ਇਹ ਵੀ ਪੜ੍ਹੋ : ਲੁਧਿਆਣਾ ‘ਚ ਚੋਰਾਂ ਨੇ ਮ੍ਰਿ.ਤਕ ਦੇ.ਹਾਂ ਤੋਂ ਚੋਰੀ ਕੀਤੇ ਗਹਿਣੇ-ਕੈਸ਼, ਧੀ ਦੀ ਡੋਲੀ ਤੋਰ ਕੇ ਪਰਤਦੇ ਸਮੇਂ ਮਾਂ-ਪਿਓ ਤੇ ਚਾਚੀ ਦੀ ਹੋਈ ਸੀ ਮੌ.ਤ
ਵੀਡੀਓ ਲਈ ਕਲਿੱਕ ਕਰੋ -:























