ਆਮ ਆਦਮੀ ਪਾਰਟੀ ਨੇ ਆਉਣ ਵਾਲੇ ਦਿਨਾਂ ਵਿੱਚ ‘ਤੁਹਾਡਾ MLA ਤੁਹਾਡੇ ਦੁਆਰ’ ਪ੍ਰੋਗਰਾਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ । ਮੰਗਲਵਾਰ ਨੂੰ CM ਭਗਵੰਤ ਮਾਨ ਨੇ ਪਾਰਟੀ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨਾਲ ਮੀਟਿੰਗ ਕਰਕੇ ਇਸ ਪ੍ਰੋਗਰਾਮ ਬਾਰੇ ਚਰਚਾ ਕੀਤੀ ਅਤੇ ਇਸ ਨਾਲ ਜੁੜੇ ਸਾਰੇ ਪਹਿਲੂਆਂ ‘ਤੇ ਵਿਚਾਰ ਕੀਤਾ। ਮੁੱਖ ਮੰਤਰੀ ਨੇ ਸਾਰੇ ਹਲਕਿਆਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਇਲਾਕੇ ਦੇ ਵਿਧਾਇਕਾਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ।
Aam Aadmi Party will soon start
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ‘ਆਪ’ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਨੂੰ ਚੁਣਿਆ ਹੈ। ਉਨ੍ਹਾਂ ਨੂੰ ਸਾਡੇ ਤੋਂ ਬਹੁਤ ਉਮੀਦਾਂ ਹਨ ਅਤੇ ਅਸੀਂ ਉਨ੍ਹਾਂ ਨੂੰ ਪੂਰਾ ਕਰਨ ਦੀ ਲਗਾਤਾਰ ਕੋਸ਼ਿਸ਼ ਕਰ ਰਹੇ ਹਾਂ । ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਲੋਕਾਂ ਵਿੱਚ ਜਾ ਕੇ ਹੀ ਜਾਣੀਆਂ ਅਤੇ ਸਮਝੀਆਂ ਜਾ ਸਕਦੀਆਂ ਹਨ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਅਨੁਸਾਰ ਸਾਡੇ ਵਿਧਾਇਕਾਂ ਨੇ ਸਿੱਧੇ ਤੌਰ ’ਤੇ ਲੋਕਾਂ ਦੇ ਵਿਚਕਾਰ ਜਾਣ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ: AGTF ਪੰਜਾਬ ਨੂੰ ਮਿਲੀ ਵੱਡੀ ਸਫਲਤਾ, ਅਪਰਾਧਿਕ ਮਾਮਲਿਆਂ ‘ਚ ਲੋੜੀਂਦੇ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਾਡੀ ਸਰਕਾਰ ਪੰਜਾਬ ਵਿੱਚ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਚਲਾ ਰਹੀ ਹੈ, ਜਿਸ ਵਿੱਚ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਖੁਦ ਪਿੰਡਾਂ ਵਿੱਚ ਜਾ ਕੇ ਉਥੇ ਬੈਠ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਦੇ ਹਨ, ਉਸੇ ਤਰ੍ਹਾਂ ਹੁਣ ਵਿਧਾਇਕ ਵੀ ਲੋਕਾਂ ਦੇ ਦਰਵਾਜ਼ੇ ‘ਤੇ ਜਾਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
























