ਆਮ ਆਦਮੀ ਪਾਰਟੀ ਨੇ ਜਲੰਧਰ ਜ਼ਿਮਨੀ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ । ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਬੀਤੇ ਦਿਨ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ। ਦੱਸ ਦਈਏ ਕਿ ਸੁਸ਼ੀਲ ਰਿੰਕੂ ਨੂੰ ‘ਆਪ’ ਦਾ ਉਮੀਦਵਾਰ ਬਣਾਉਣ ਦੀ ਚਰਚਾ ਪਹਿਲਾਂ ਤੋਂ ਹੀ ਚੱਲ ਰਹੀ ਸੀ। ਹਾਲਾਂਕਿ ਇਸ ਬਾਰੇ CM ਭਗਵੰਤ ਮਾਨ ਨੇ ਕਿਹਾ ਸੀ ਕਿ ਪਾਰਟੀ ਵੱਲੋਂ ਇਸ ਬਾਰੇ ਫਿਲਹਾਲ ਫ਼ੈਸਲਾ ਨਹੀਂ ਲਿਆ ਗਿਆ ਹੈ । ਉਨ੍ਹਾਂ ਕਿਹਾ ਸੀ ਕਿ ਉਮੀਦਵਾਰਾਂ ਬਾਰੇ ਸਰਵੇਖਣ ਕਰਵਾਉਣ ਮਗਰੋਂ ਹੀ ਐਲਾਨ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਸੁਸ਼ੀਲ ਕੁਮਾਰ ਰਿੰਕੂ ਨੂੰ ਫਗਵਾੜਾ ਵਿੱਚ ਰੱਖੇ ਗਏ ਇੱਕ ਪ੍ਰੋਗਰਾਮ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਮਾਨ ਵੱਲੋਂ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ ਸੀ । ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਸੁਸ਼ੀਲ ਰਿੰਕੂ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।
ਇਹ ਵੀ ਪੜ੍ਹੋ: ਲੁਧਿਆਣਾ ‘ਚ ਸਵਾਰੀਆਂ ਨਾਲ ਭਰੀ ਬੱਸ ਦੀ ਟਰੈਕਟਰ ਨਾਲ ਟੱਕਰ, ਹਾਦਸੇ ‘ਚ 12 ਲੋਕ ਜ਼ਖਮੀ
ਗੌਰਤਲਬ ਹੈ ਕਿ ਜਲੰਧਰ ਵਿੱਚ ਜ਼ਿਮਨੀ ਚੋਣ ਲਈ 10 ਮਈ ਨੂੰ ਵੋਟਾਂ ਪੈਣਗੀਆਂ ਅਤੇ 13 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ । ਦਰਅਸਲ, ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਚੌਧਰੀ ਦਾ ਜਨਵਰੀ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ ਦਿਹਾਂਤ ਹੋ ਗਿਆ ਸੀ । ਜਿਸ ਤੋਂ ਬਾਅਦ ਜਲੰਧਰ ਦੀ ਲੋਕ ਸਭਾ ਸੀਟ ਖਾਲੀ ਪਈ ਸੀ ।
ਵੀਡੀਓ ਲਈ ਕਲਿੱਕ ਕਰੋ -: