ਵਿਧਾਨ ਸਭਾ ਚੋਣਾਂ ਦਾ ਸਮਾਂ ਜਿਵੇਂ-ਜਿਵੇਂ ਨੇੜੇ ਆ ਰਿਹਾ ਹੈ, ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੀਆਂ ਸੂਚੀਆਂ ਜਾਰੀ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਅੱਜ ਸੂਬੇ ਵਿੱਚ ਚੋਣਾਂ 2022 ਲਈ 15 ਸੀਟਾਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ, ਜਿਨ੍ਹਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ-

ਆਮ ਆਦਮੀ ਪਾਰਟੀ ਨੇ ਇਸ ਵਾਰ ਵਿਧਾਇਕ ਅਮਰਜੀਤ ਸੰਦੋਆ ਨੂੰ ਵੱਡਾ ਝਟਕਾ ਦਿੱਤਾ ਹੈ। ਦਰਅਸਲ ‘ਆਪ’ ਵੱਲੋਂ ਇਸ ਵਾਰ ਸੰਦੋਆ ਦੀ ਥਾਂ ਦਿਨੇਸ਼ ਚੱਢਾ ਨੂੰ ਰੂਪਨਗਰ ਤੋਂ ਉਮੀਦਵਾਰ ਵਜੋਂ ਉਤਾਰਿਆ ਗਿਆ ਹੈ। ਸੰਦੋਆ 2019 ਵਿੱਚ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਇਆ ਸੀ ਤੇ ਫਿਰ ਉਸ ਨੇ ਘਰ ਵਾਪਸੀ ਕਰਦੇ ਹੋਏ ‘ਆਪ’ ਦੁਬਾਰਾ ਜੁਆਇਨ ਕੀਤੀ ਸੀ।

ਅਜੇ ਤੱਕ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ ਨਹੀਂ ਕੀਤਾ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਪਿੱਛੇ ਜਿਹੇ ਬਿਆਨ ਦਿੱਤਾ ਸੀ ਕਿ ਉਨ੍ਹਾਂ ਸੀ.ਐੱਮ. ਚਿਹਰੇ ਲਈ ਉਮੀਦਵਾਰ ਦੀ ਚੋਣ ਕਰ ਲਈ ਹੈ ਤੇ ਛੇਤੀ ਹੀ ਉਹ ਇਸ ਦਾ ਐਲਾਨ ਵੀ ਕਰਨਗੇ।
ਦੱਸ ਦੇਈਏ ਕਿ ਹੁਣ ਤੱਕ ਪਾਰਟੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀਆਂ ਚਾਰ ਸੂਚੀਆਂ ਦਾ ਐਲਾਨ ਕਰ ਚੁੱਕੀ ਹੈ। ਹੁਣ ਤੱਕ 73 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।
ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”























