ਗੁਰਦਾਸਪੁਰ ਲੋਕ ਸਭਾ ਸੀਟ ‘ਤੇ ਲੋਕ ਸਭਾ ਚੋਣਾਂ 2024 ਲਈ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਸਵੇਰ ਤੋਂ ਹੀ ਬੂਥ ਸੈਂਟਰ ‘ਤੇ ਲੋਕਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਦੌਰਾਨ ‘ਆਪ’ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਆਪਣੀ ਵੋਟ ਪਾਈ। ਇਸ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਪਰਿਵਾਰ ਸਮੇਤ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਫਿਰ ਆਪਣੀ ਵੋਟ ਪਾਈ।
ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੀ ਪਰਿਵਾਰ ਸਮੇਤ ਵੋਟ ਪਾਈ ਹੈ। ਦੱਸ ਦੇਈਏ ਕਿ ਇਸ ਸੀਟ ‘ਤੇ ਕੁੱਲ 16 ਲੱਖ 3 ਹਜ਼ਾਰ 628 ਵੋਟਰ ਹਨ। ਇਨ੍ਹਾਂ ਵਿੱਚ 8 ਲੱਖ 48 ਹਜ਼ਾਰ 196 ਪੁਰਸ਼ ਵੋਟਰ, 7 ਲੱਖ 55 ਹਜ਼ਾਰ 396 ਮਹਿਲਾ ਵੋਟਰ ਅਤੇ 36 ਟਰਾਂਸਜੈਂਡਰ ਵੋਟਰ ਹਨ।
ਇਸ ਸੀਟ ‘ਤੇ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕਾਂਗਰਸ ਦੇ ਉਮੀਦਵਾਰ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਭਾਜਪਾ ਦੇ ਦਿਨੇਸ਼ ਬੱਬੂ ਅਤੇ ਅਕਾਲੀ ਦਲ ਦੇ ਡਾਕਟਰ ਦਲਜੀਤ ਚੀਮਾ ਵਿਚਕਾਰ ਹੈ। ਇਸ ਸੀਟ ਲਈ ਕੁੱਲ 26 ਉਮੀਦਵਾਰ ਮੈਦਾਨ ਵਿੱਚ ਹਨ।
ਇਹ ਵੀ ਪੜ੍ਹੋ : ਨਾਭਾ ‘ਚ 103 ਸਾਲਾਂ ਦੀ ਬਜ਼ੁਰਗ ਮਹਿਲਾ ਨੇ ਪਾਈ ਵੋਟ, ਹਲਕਾ ਵਿਧਾਇਕ ਦੇਵਮਾਨ ਵੀ ਮੌਕੇ ਤੇ ਰਹੇ ਮੌਜੂਦ
ਗੁਰਦਾਸਪੁਰ ਦੇ ਸੀਨੀਅਰ ਸੈਕੰਡਰੀ ਸਕੂਲ ਦੇ ਬੂਥ ਨੰਬਰ 123 ਤੇ ਲਗਾਈ ਗਈ EVM ਮਸ਼ੀਨ ਵਿੱਚ ਤਕਨੀਕੀ ਖਰਾਬੀ ਹੋਣ ਕਾਰਨ ਮਤਦਾਨ ਪ੍ਰਕਿਰਿਆ ਨੂੰ ਥੋੜੀ ਦੇਰ ਲਈ ਰੋਕ ਦਿੱਤਾ ਗਿਆ ਸੀ। ਹਾਲਾਂਕਿ ਇਸ ਸਮੱਸਿਆ ਨੂੰ ਜਲਦੀ ਹੀ ਠੀਕ ਕਰ ਲਿਆ ਗਿਆ।
ਵੀਡੀਓ ਲਈ ਕਲਿੱਕ ਕਰੋ -: