ਪੰਜਾਬ ‘ਚ ਅੱਜ ਵੋਟਿੰਗ ਸਵੇਰੇ 7 ਵਜੇਤੋਂ ਸ਼ੁਰੂ ਹੋ ਚੁੱਕੀ ਹੈ, ਜੋਕਿ ਸ਼ਾਮ 6 ਵਜੇ ਤੱਕ ਜਾ ਰੀ ਰਹੇਗੀ। ਆਮ ਆਦਮੀ ਪਾਰਟੀ ਦੇ ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਕਰਮਜੀਤ ਅਨਮੋਲ ਨੇ ਆਪਣੀ ਪਤਨੀ ਨਾਲ ਮੋਹਾਲੀ ਦੇ ਫੇਸ 10 ਵਿਖੇ ਆਪਣੀ ਵੋਟ ਪਾਈ। ਵੋਟਿੰਗ ਦੌਰਾਨ ਉਨਾਂ ਨਾਲ ਹਲਕਾ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਮਲਵਿੰਦਰ ਸਿੰਘ ਕੰਗ, ਵੇਰਕਾ ਦੇ ਚੇਅਰਮੈਨ ਨਰਿੰਦਰ ਸ਼ੇਰਗਿੱਲ ਸਮੇਤ ਕਈ ਆਪ ਆਗੂ ਹਾਜ਼ਰ ਸਨ।
ਵੋਟ ਪਾਉਣ ਤੋਂ ਬਾਅਦ ਕਰਮਜੀਤ ਅਨਮੋਲ ਨੇ ਕਿਹਾ ਕਿ ਉਨ੍ਹਾਂ ਨੂੰ ਜਿੱਤਣ ਦੀ ਪੂਰੀ ਉਮੀਦ ਹੈ। ਦਰਅਸਲ ਇਹ ਪਹਿਲੀ ਵਾਰ ਹੈ ਜਦੋਂ ਕਰਮਜੀਤ ਅਨਮੋਲ ਚੋਣ ਲੜ ਰਹੇ ਹਨ, ਇਸ ਤੋਂ ਪਹਿਲਾਂ ਉਨ੍ਹਾਂ ਨੇ ਕਦੇ ਵੀ ਚੋਣਾਂ ਨਹੀਂ ਲੜੀਆਂ। ਉਨ੍ਹਾਂ ਪਹਿਲੀ ਵਾਰ ਸਿਆਸੀ ਮੈਦਾਨ ‘ਚ ਉਤਰੇ ਹਨ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਨੇ ਪਰਿਵਾਰ ਸਣੇ ਪਾਈ ਵੋਟ
ਚੋਣ ਪ੍ਰਚਾਰ ਦੌਰਾਨ ਕਰਮਜੀਤ ਅਨਮੋਲ ਪੂਰੇ ਜੋਸ਼ ਨਾਲ ਵੱਖੋ ਵੱਖਰੀ ਜਗ੍ਹਾ ‘ਤੇ ਪ੍ਰਚਾਰ ਕਰਦੇ ਨਜ਼ਰ ਆਏ ਸਨ। ਹੁਣ ਇਹ ਵੇਖਣਾ ਬਹੁਤ ਦਿਲਚਸਪ ਹੋਵੇਗਾ ਕਿ ਇਸ ਸਫ਼ਰ ‘ਚ ਉਨ੍ਹਾਂ ਨੂੰ ਸਫ਼ਲਤਾ ਮਿਲਦੀ ਹੈ ਜਾਂ ਨਹੀਂ ।
ਵੀਡੀਓ ਲਈ ਕਲਿੱਕ ਕਰੋ -: