ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਖਿਲਾਫ਼ ਵੱਡਾ ਐਕਸ਼ਨ ਲਿਆ ਹੈ। ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ 5 ਸਾਲ ਲਈ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ‘ਤੇ ਅਨੁਸ਼ਾਸਨਹੀਣਤਾ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦੇ ਇਲਜ਼ਾਮ ਲੱਗੇ ਹਨ। ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਨੇ ਇਹ ਫੈਸਲਾ ਲਿਆ ਹੈ।
ਇਹ ਵੀ ਪੜ੍ਹੋ : ਧੂਰੀ ਦੇ ਲੋਕਾਂ ਲਈ ਖੁਸ਼ਖਬਰੀ: CM ਭਗਵੰਤ ਮਾਨ ਨੇ ਰੇਲਵੇ ਓਵਰਬ੍ਰਿਜ ਨੂੰ ਦਿੱਤੀ ਮਨਜ਼ੂਰੀ
ਆਮ ਆਦਮੀ ਪਾਰਟੀ ‘ਚੋਂ ਸਸਪੈਂਡ ਹੋਣ ਮਗਰੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕੀਤੀ। ਪੋਸਟ ਵਿੱਚ ਉਨ੍ਹਾਂ ਲਿਖਿਆ ਕਿ- “ਕਬੀਰ ਜਿਸੁ ਮਰਨੇ ਤੇ ਜਗੁ ਡਰੇ ਮੇਰੇ ਮਨਿ ਆਨੰਦੁ”। ਦੱਸ ਦੇਈਏ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ 2022 ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਜਿੱਤੇ ਸਨ।
ਵੀਡੀਓ ਲਈ ਕਲਿੱਕ ਕਰੋ -:
























