ਦਿੱਲੀ ਅਤੇ ਪੰਜਾਬ ਦੀ ਸੱਤਾ ਤੇ ਕਾਬਜ਼ ਆਮ ਆਦਮੀ ਪਾਰਟੀ (ਆਪ) ਦੀ ਸਥਾਪਨਾ ਨੂੰ ਅੱਜ 11 ਸਾਲ ਪੂਰੇ ਹੋ ਗਏ ਹਨ। ਇਸ ਦਿਨ ਯਾਨੀ 26 ਨਵੰਬਰ ਨੂੰ ਆਮ ਆਦਮੀ ਪਾਰਟੀ ਦੀ ਸਥਾਪਨਾ ਕੀਤੀ ਗਈ ਸੀ। ਇਸ ਮੌਕੇ CM ਭਗਵੰਤ ਮਾਨ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ ਵਰਕਰਾਂ ਨੂੰ ਵਧਾਈ ਦਿੱਤੀ ਹੈ।
ਇਸ ਮੌਕੇ CM ਭਗਵੰਤ ਮਾਨ ਨੇ ਟਵੀਟ ਰਾਹੀਂ ‘ਆਪ’ ਸਪਰੀਮੋ ਅਰਵਿੰਦ ਕੇਜਰੀਵਾਲ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”11 ਸਾਲਾਂ ਦਾ ਸ਼ਾਨਦਾਰ ਸਫ਼ਰ…ਜਿਸ ਦਿਨ ਤੋਂ ਚੱਲਿਆ ਹਾਂ, ਮੇਰੀ ਮੰਜ਼ਿਲ ‘ਤੇ ਨਜ਼ਰ ਹੈ। ਅੱਖਾਂ ਨੇ ਕਦੇ ਮੀਲ ਦਾ ਪੱਥਰ ਨਹੀਂ ਦੇਖਿਆ… ਅਰਵਿੰਦ ਕੇਜਰੀਵਾਲ ਜੀ ਤੁਹਾਨੂੰ ਬਹੁਤ-ਬਹੁਤ ਵਧਾਈ…।”
ਇਸ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕਰ ਕੇ ਆਪਣੀ ਖੁਸ਼ੀ ਜ਼ਾਹਿਰ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਅੱਜ ਦੇ ਦਿਨ 2012 ਵਿੱਚ ਦੇਸ਼ ਦੇ ਆਮ ਆਦਮੀ ਨੇ ਉੱਠ ਕੇ ਆਪਣੀ ਪਾਰਟੀ ‘ਆਮ ਆਦਮੀ ਪਾਰਟੀ’ ਦੀ ਸਥਾਪਨਾ ਕੀਤੀ ਸੀ। ਉਦੋਂ ਤੋਂ ਲੈ ਕੇ ਅੱਜ ਤੱਕ ਇਨ੍ਹਾਂ 11 ਸਾਲਾਂ ਵਿੱਚ ਕਈ ਉਤਰਾਅ-ਚੜ੍ਹਾਅ ਆਏ ਹਨ, ਕਈ ਮੁਸ਼ਕਲਾਂ ਵੀ ਆਈਆਂ ਹਨ, ਪਰ ਸਾਡੇ ਸਾਰਿਆਂ ਦੇ ਜਜ਼ਬੇ ਵਿੱਚ ਕੋਈ ਕਮੀ ਨਹੀਂ ਆਈ ਹੈ।
ਇਹ ਵੀ ਪੜ੍ਹੋ: PM ਸੁਰੱਖਿਆ ਚੂਕ ਮਾਮਲੇ ‘ਚ CM ਮਾਨ ਦਾ ਵੱਡਾ ਐਕਸ਼ਨ, DSP ਸਣੇ 6 ਹੋਰ ਮੁਲਾਜ਼ਮਾਂ ‘ਤੇ ਕਾਰਵਾਈ
ਅੱਜ ਇੱਕ ਛੋਟੀ ਜਿਹੀ ਪਾਰਟੀ ਨੂੰ ਲੋਕਾਂ ਨੇ ਆਪਣੇ ਪਿਆਰ ਅਤੇ ਅਸ਼ੀਰਵਾਦ ਨਾਲ ਰਾਸ਼ਟਰੀ ਪਾਰਟੀ ਵਿੱਚ ਤਬਦੀਲ ਹੋ ਗਈ ਹੈ, ਜਨਤਾ ਦਾ ਅਸ਼ੀਰਵਾਦ ਸਾਡੇ ਨਾਲ ਹੈ, ਅਸੀਂ ਸਾਰੇ ਆਪਣੇ ਮਜ਼ਬੂਤ ਇਰਾਦੇ ਨਾਲ ਅੱਗੇ ਵਧਦੇ ਰਹਾਂਗੇ ਅਤੇ ਜਨਤਾ ਲਈ ਕੰਮ ਕਰਦੇ ਰਹਾਂਗੇ। ਪਾਰਟੀ ਦੇ ਸਥਾਪਨਾ ਦਿਵਸ ਦੀਆਂ ਸਮੂਹ ਵਰਕਰਾਂ ਨੂੰ ਸ਼ੁਭਕਾਮਨਾਵਾਂ।”
ਵੀਡੀਓ ਲਈ ਕਲਿੱਕ ਕਰੋ : –