ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ 10 ਮੰਤਰੀ ਅੱਜ ਅਹੁਦਾ ਸੰਭਾਲਣਗੇ। ਇਸ ਦੇ ਲਈ ਕੱਲ੍ਹ ਸਾਰੇ ਮੰਤਰੀਆਂ ਨੂੰ ਵਿਭਾਗ ਅਲਾਟ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਸਿਵਲ ਸਕੱਤਰੇਤ ਵਿੱਚ ਦਫ਼ਤਰ ਵੀ ਅਲਾਟ ਕਰ ਦਿੱਤੇ ਗਏ ਹਨ। ਸਾਰੇ ਮੰਤਰੀਆਂ ਨੂੰ ਉਨ੍ਹਾਂ ਦੇ ਦਫ਼ਤਰੀ ਕੰਮਾਂ ਲਈ ਸਟਾਫ਼ ਵੀ ਉਪਲਬਧ ਕਰਵਾਇਆ ਗਿਆ ਹੈ।
ਪੰਜਾਬ ਸਰਕਾਰ ਵਿੱਚ ਇਸ ਵਾਰ ਸਾਰੇ 10 ਵਿਧਾਇਕ ਪਹਿਲੀ ਵਾਰ ਮੰਤਰੀ ਬਣੇ ਹਨ। ਇਸ ਦੇ ਨਾਲ ਹੀ 8 ਅਜਿਹੇ ਮੰਤਰੀ ਹਨ, ਜੋ ਪਹਿਲੀ ਵਾਰ ਵਿਧਾਇਕ ਚੁਣ ਕੇ ਆਏ ਹਨ। ਸਭ ਤੋਂ ਅਹਿਮ ਵਿੱਤ ਮੰਤਰਾਲਾ ਹਰਪਾਲ ਚੀਮਾ ਨੂੰ ਦਿੱਤਾ ਗਿਆ ਹੈ। ‘ਆਪ’ ਸਰਕਾਰ ਲਈ ਚੁਣੌਤੀ ਸਿੱਖਿਆ ਵਿਭਾਗ, ਯੂਥ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਅਤੇ ਸਿਹਤ ਮੰਤਰਾਲਾ ਡਾਕਟਰ ਵਿਜੇ ਸਿੰਗਲਾ ਨੂੰ ਸੌਂਪਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: