ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਆਪ ਨੇ ਗਿੱਦੜਬਾਹਾ ਤੋਂ ਡਿੰਪੀ ਢਿਲੋਂ ਨੂੰ ਉਮੀਦਵਾਰ ਐਲਾਨਿਆ ਹੈ। ਪਾਰਟੀ ਨੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਚੱਬੇਵਾਲ ਤੋਂ ਇਸ਼ਾਨ ਚੱਬੇਵਾਲ ਨੂੰ ਉਮੀਦਵਾਰ ਐਲਾਨਿਆ ਹੈ ਅਤੇ ਬਰਨਾਲੇ ਸੀਟ ਲਈ ਹਰਿੰਦਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਐਲਾਨਿਆ ਹੈ।
ਚਾਰੋਂ ਸੀਟਾਂ ਉੱਤੇ 13 ਨਵੰਬਰ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ (ਸ਼ਨਿਚਰਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਚਾਰ ਜ਼ਿਲ੍ਹਿਆਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜਿਨ੍ਹਾਂ ਜ਼ਿਲ੍ਹਿਆਂ ਵਿੱਚ ਇਹ ਵਿਧਾਨ ਸਭਾ ਹਲਕੇ ਮੌਜੂਦ ਹਨ। ਇਹ ਚਾਰ ਜ਼ਿਲ੍ਹੇ ਹਨ- ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ। ਚੋਣ ਜ਼ਾਬਤਾ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ 25 ਨਵੰਬਰ, 2024 (ਸੋਮਵਾਰ) ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ : ਪੈਸਾ ਖਾਣਾ ਛੱਡੋ ਜਾਂ ਸ਼ਹਿਰ ਛੱਡ ਦਿਓ…ਹਰਿਆਣਾ ਦੇ ਕੈਬਨਿਟ ਮੰਤਰੀ ਦਾ ਅਧਿਕਾਰੀਆਂ ਨੂੰ ਅਲਟੀਮੇਟਮ
ਚਾਰ ਵਿਧਾਨ ਸਭਾ ਹਲਕਿਆਂ ਵਿੱਚ 10 ਅਕਤੂਬਰ, 2024 ਤੱਕ ਕੁੱਲ ਵੋਟਰਾਂ ਦੀ ਗਿਣਤੀ 6 ਲੱਖ 96 ਹਜ਼ਾਰ 316 ਹੈ ਅਤੇ ਕੁੱਲ 831 ਪੋਲਿੰਗ ਸਟੇਸ਼ਨ ਹਨ।10-ਡੇਰਾ ਬਾਬਾ ਨਾਨਕ ਵਿੱਚ ਕੁੱਲ ਵੋਟਰ 1 ਲੱਖ 93 ਹਜ਼ਾਰ 268 ਹਨ। ਇੱਥੇ 241 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਸੇ ਤਰ੍ਹਾਂ 44-ਚੱਬੇਵਾਲ (ਐਸ ਸੀ) ਵਿਧਾਨ ਸਭਾ ਹਲਕੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 59 ਹਜ਼ਾਰ 254 ਹੈ ਅਤੇ ਇੱਥੇ ਕੁੱਲ 205 ਪੋਲਿੰਗ ਸਟੇਸ਼ਨ ਬਣਾਏ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: