ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਬੁੱਧਵਾਰ ਨੂੰ ਮਹਾਕੁੰਭ ਵਿੱਚ ਪੁੱਜੇ। ਇਸ ਦੌਰਾਨ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀਆਂ ਪਤਨੀਆਂ ਸਮੇਤ ਸੰਗਮ ‘ਚ ਆਸਥਾ ਦੀ ਡੁਬਕੀ ਲਾਈ।
ਇਹ ਜਾਣਕਾਰੀ ਖੁਦ ਅਮਨ ਅਰੋੜਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਉਨ੍ਹਾਂ ਨੇ ਸਮੁੱਚੇ ਪੰਜਾਬ ਅਤੇ ਦੇਸ਼ ਦੀ ਖੁਸ਼ਹਾਲੀ ਦੀ ਮੰਗੀ।
ਅਮਨ ਅਰੋੜਾ ਨੇ ਆਪਣੀ ਪੋਸਟ ਵਿੱਚ ਲਿਖਿਆ, ਹਰ ਹਰ ਗੰਗੇ… ਅੱਜ ਮੈਨੂੰ ਪ੍ਰਯਾਗਰਾਜ ਮਹਾਕੁੰਭ ਵਿੱਚ ਆਪਣੇ ਪਰਿਵਾਰ ਅਤੇ ਦੋਸਤਾਂ ਨਾਲ ਪੂਜਾ ਕਰਨ ਅਤੇ ਇਸ਼ਨਾਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ, ਗੁਰਮੀਤ ਸਿੰਘ ਮੀਤ ਹੇਅਰ ਦੇ ਨਾਲ ਪਰਿਵਾਰ ਸਣੇ ਪੂਜਾ-ਅਰਚਨਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਮਾਂ ਗੰਗਾ ਦਾ ਅਸ਼ੀਰਵਾਦ ਪ੍ਰਾਪਤ ਕਰਕੇ ਆਨੰਦ ਪ੍ਰਾਪਤ ਹੋਇਆ ਤੇ ਸਮੁੱਚੇ ਦੇਸ਼ ਤੇ ਪੰਜਾਬ ਵਾਸੀਆਂ ਦੀ ਖੁਸ਼ਹਾਲੀ ਮੰਗੀ।
ਦੱਸ ਦੇਈਏ ਕਿ ਦੋ ਦਿਨ ਪਹਿਲਾਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਆਪਣੇ ਵਾਰਿਸ ਜਸਦੀਪ ਗਿੱਲ ਨਾਲ ਚੰਡੀਗੜ੍ਹ ਵਿੱਚ ਪੰਜਾਬ ਆਮ ਆਦਮੀ ਪਾਰਟੀ ਦੇ ਮੁਖੀ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਪੁੱਜੇ ਸਨ। ਇਸ ਦੌਰਾਨ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਨੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ।
ਇਹ ਜਾਣਕਾਰੀ ਅਮਨ ਅਰੋੜਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਦਿੱਤੀ ਸੀ। ਇਹ ਪਹਿਲੀ ਵਾਰ ਹੈ ਜਦੋਂ ਡੇਰਾ ਬਿਆਸ ਮੁਖੀ ਚੰਡੀਗੜ੍ਹ ਸਥਿਤ ਅਮਨ ਅਰੋੜਾ ਦੀ ਰਿਹਾਇਸ਼ ‘ਤੇ ਪਹੁੰਚੇ ਸਨ।
ਇਹ ਵੀ ਪੜ੍ਹੋ : ਰੇਖਾ ਗੁਪਤਾ ਬਣੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਡਿਪਟੀ CM ਦਾ ਵੀ ਹੋਇਆ ਐਲਾਨ
ਵੀਡੀਓ ਲਈ ਕਲਿੱਕ ਕਰੋ -:
