ਪੰਜਾਬ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਨੇ ਹੂੰਝਾਫੇਰ ਜਿੱਤ ਹਾਸਿਲ ਕੀਤੀ। ਇਸ ਹੂੰਝਾਫੇਰ ਜਿੱਤ ਮਗਰੋਂ ਆਮ ਆਦਮੀ ਪਾਰਟੀ ਵੱਲੋਂ ਸਰਕਾਰ ਬਣਨ ਤੋਂ ਪਹਿਲਾਂ ਹੀ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਨਾਭਾ ਹਲਕੇ ਤੋਂ ਆਮ ਆਦਮੀ ਪਾਰਟੀ ਦਾ ਵਿਧਾਇਕ ਗੁਰਦੇਵ ਸਿੰਘ ਮਾਨ ਨੇ ਵੱਡਾ ਐਲਾਨ ਕਰਦਿਆਂ ਕਿ ਉਹ ਵਿਧਾਇਕ ਵਜੋਂ ਮਿਲਣ ਵਾਲੀ ਤਨਖਾਹ ਵਿੱਚੋਂ ਸਿਰਫ਼ ਇੱਕ ਰੁਪਇਆ ਹੀ ਲੈਣਗੇ । ਇਸ ਸਤੋਂ ਇਲਾਵਾ ਉਨ੍ਹਾਂ ਨੇ ਸੁਰੱਖਿਆ ਅਮਲਾ ਲੈਣ ਤੋਂ ਵੀ ਇਨਕਾਰ ਕਰ ਦਿੱਤਾ ਹੈ ।
ਇਸ ਸਬੰਧੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਵੱਧ ਰਹੇ ਭ੍ਰਿਸ਼ਟਾਚਾਰ ਖਿਲਾਫ਼ ਲੜਾਈ ਦੀ ਸ਼ੁਰੂਆਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਚੋਣ ਪ੍ਰਚਾਰ ਵੀ ਸਾਈਕਲ ’ਤੇ ਹੀ ਕੀਤਾ ਸੀ ਤੇ ਹੁਣ ਵੀ ਉਹ ਸਾਈਕਲ ’ਤੇ ਹੀ ਗੇੜੀ ਲਾ ਕੇ ਨਾਭਾ ਵਿੱਚ ਹੋਣ ਵਾਲੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣਗੇ । ਦੱਸ ਦੇਈਏ ਕਿ ਗੁਰਦੇਵ ਸਿੰਘ ਮਾਨ ਨੇ 52,371 ਵੋਟਾਂ ਦੇ ਵੱਡੇ ਫ਼ਰਕ ਨਾਲ ਚੋਣਾਂ ਵਿੱਚ ਨਾਭਾ ਹਲਕੇ ਤੋਂ ਜਿੱਤ ਹਾਸਿਲ ਕੀਤੀ ਹੈ।
ਇਹ ਵੀ ਪੜ੍ਹੋ: ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ‘ਤੇ ਚਲਦੇ ਟੂਰਨਾਮੈਂਟ ਦੌਰਾਨ ਤਾਬੜ-ਤੋੜ ਫਾਇਰਿੰਗ, ਮੌਤ ਦੀ ਖ਼ਬਰ
ਜ਼ਿਕਰਯੋਗ ਹੈ ਕਿ ਆਪ ਦੇ ਵਿਧਾਇਕ ਪੰਜਾਬ ਵਿੱਚ ਹੂੰਝਾਫੇਰ ਜਿੱਤ ਪਿੱਛੋਂ ਕਾਫੀ ਸਰਗਰਮ ਨਜ਼ਰ ਆ ਰਹੇ ਹਨ। ਉਨ੍ਹਾਂ ਵੱਲੋਂ ਸਰਕਾਰੀ ਦਫਤਰਾਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ । ਗੌਰਤਲਬ ਹੈ ਕਿ ਬੁੱਧਵਾਰ ਯਾਨੀ ਕਿ 16 ਮਾਰਚ ਨੂੰ ਪਾਰਟੀ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਜਿਸਦੇ ਲਈ ਉਨ੍ਹਾਂ ਵੱਲੋਂ ਸਾਰੇ ਪੰਜਾਬੀਆਂ ਨੂੰ ਸੱਦਾ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: