ਪਟਿਆਲਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਬਲਬੀਰ ਸਿੰਘ ਵੀ ਕੋਰੋਨਾ ਦੀ ਲਪੇਟ ਵਿੱਚ ਆ ਗਏ ਹਨ। ਉਨ੍ਹਾਂ ਨੇ ਇਸ ਦੀ ਜਾਣਕਾਰੀ ਦਿੱਤੀ ਅਤੇ ਜਿਹੜੇ ਵੀ ਉਨ੍ਹਾਂ ਦੇ ਨੇੜਲੇ ਸੰਪਰਕ ਵਿੱਚ ਆਏ ਸਨ ਉਨ੍ਹਾਂ ਨੂੰ ਸਾਵਧਾਨੀ ਵਰਤਣ ਤੇ ਟੈਸਟ ਕਰਵਾਉਣ ਦੀ ਬੇਨਤੀ ਕੀਤੀ।
ਡਾ. ਬਲਬੀਰ ਸਿੰਘ ਨੇ ਟਵੀਟ ਕਰਕੇ ਦੱਸਿਆ ਕਿ ਉਨ੍ਹਾਂ ਨੂੰ ਕੱਲ੍ਹ ਸ਼ਾਮ ਤੋਂ ਖੁਦ ਵਿੱਚ ਹਲਕੇ ਲੱਛਣ ਵਿਖਾਈ ਦੇ ਰਹੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣਾ ਟੈਸਟ ਕਰਵਾਇਆ, ਜਿਸ ਵਿੱਚ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਈ। ਵਿਧਾਇਕ ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਦਿਨ ਆਰਾਮ ਦੀ ਲੋੜ ਹੈ ਅਤੇ ਉਹ ਬਹੁਤ ਜਲਦ ਸਾਰਿਆਂ ਦੀ ਸੇਵਾ ਵਿੱਚ ਮੁੜ ਆਪਣੇ ਯਤਨਾਂ ਵਿੱਚ ਜੁਟ ਜਾਣਗੇ।
ਦੱਸ ਦੇਈਏ ਕਿ ਪੰਜਾਬ ਵਿੱਚ ਕੋਰੋਨਾ ਨੇ ਇੱਕ ਵਾਰ ਫਿਰ ਰਫ਼ਤਾਰ ਫੜ੍ਹ ਲਈ ਹੈ। ਸੂਬੇ ਵਿੱਚ ਕੋਰੋਨਾ ਦੇ ਨਵੇਂ ਮਾਮਲੇ ਇੱਕ ਵਾਰ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ । ਸਿਹਤ ਵਿਭਾਗ ਅਨੁਸਾਰ ਪਿਛਲੇ ਚਾਰ ਦਿਨਾਂ ਵਿੱਚ ਇਹ ਦੂਜੀ ਵਾਰ ਹੈ ਜਦੋਂ ਪੰਜਾਬ ਵਿੱਚ ਇਕ ਦਿਨ ਵਿੱਚ ਕੋਰੋਨਾ ਦੇ ਨਵੇਂ ਕੇਸਾਂ ਦੀ ਗਿਣਤੀ 100 ਨੂੰ ਪਾਰ ਕਰ ਗਈ ਹੈ। ਮੰਗਲਵਾਰ ਨੂੰ ਸੂਬੇ ਵਿੱਚ 105 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਸੂਬੇ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ ਵੱਧ ਕੇ 625 ਹੋ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: