ਲੁਧਿਆਣਾ ਦੇ ਆਤਮ ਨਗਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੱਧੂ ਨੂੰ ਧਮਕੀ ਮਿਲੀ ਹੈ। ਵਿਧਾਇਕ ਨੂੰ ਵਿਦੇਸ਼ੀ ਨੰਬਰਾਂ ਤੋਂ ਧਮਕੀ ਭਰੇ ਫੋਨ ਆ ਰਹੇ ਹਨ। ਦੇਰ ਰਾਤ ਉਨ੍ਹਾਂ ਦੇ ਘਰ ਦੇ ਬਾਹਰ ਸ਼ੱਕੀ ਵਿਅਕਤੀ ਵੀ ਦਿਖਾਈ ਦਿੱਤੇ। ਵਿਧਾਇਕ ਕੁਲਵੰਤ ਸਿੱਧੂ ਵੱਲੋਂ ਪੁਲਿਸ ਨੂੰ ਇਸ ਮਾਮਲੇ ਸਬੰਧੀ ਸ਼ਿਕਾਇਤ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਸ਼ਨੀਵਾਰ ਰਾਤ ਨੂੰ, ਵਿਧਾਇਕ ਸਿੱਧੂ ਦੇ ਘਰ ਦੇ ਬਾਹਰ ਸ਼ੱਕੀ ਵਿਅਕਤੀ ਨਜ਼ਰ ਆਏ। ਇਸ ਦੌਰਾਨ, ਕਾਲੀਆਂ ਸ਼ੀਸ਼ੇ ਵਾਲੀਆਂ ਇੱਕ ਆਈ20 ਕਾਰ ਉਨ੍ਹਾਂ ਦੇ ਘਰ ਦੇ ਬਾਹਰ ਦਿਖਾਈ ਦਿੱਤੀ। ਵਿਧਾਇਕ ਉਸ ਸਮੇਂ ਇੱਕ ਮੀਟਿੰਗ ਕਰ ਰਹੇ ਸਨ। ਜਦੋਂ ਕਾਰ ਵਿੱਚ ਸਵਾਰ ਲੋਕਾਂ ਨੂੰ ਮੌਜੂਦ ਦੇਖਿਆ, ਤਾਂ ਉਹ ਇੰਤਜ਼ਾਰ ਕਰਨ ਲੱਗੇ। ਜਦੋਂ ਸੀਸੀਟੀਵੀ ਵਿੱਚ ਸ਼ੱਕੀ ਗਤੀਵਿਧੀ ਦਾ ਪਤਾ ਲੱਗਿਆ, ਤਾਂ ‘ਆਪ’ ਸਮਰਥਕ ਬਾਹਰ ਆ ਗਏ। ਇਹ ਦੇਖ ਕੇ, ਦੋਸ਼ੀ ਭੱਜ ਗਏ।
MLA ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਅਸੀਂ ਇਹਨਾਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਕੁਝ ਦਿਨ ਪਹਿਲਾਂ ਮੈਨੂੰ ਵਿਦੇਸ਼ ਦੇ ਵਿੱਚ ਬੈਠੇ ਹੋਏ ਇੱਕ ਵਿਅਕਤੀ ਨੇ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਧਮਕੀ ਦਿੱਤੀ ਸੀ ਪਰ ਅਸੀਂ ਇਹਨਾਂ ਧਮਕੀਆਂ ਤੋਂ ਡਰਨ ਵਾਲੇ ਨਹੀਂ। ਪਹਿਲਾਂ ਸੈਂਟਰ ਹਲਕੇ ਦੇ ਐਮਐਲਏ ਅਸ਼ੋਕ ਪਰਾਸ਼ਰ ਪੱਪੀ ਨੂੰ ਧਮਕੀ ਮਿਲੀ ਸੀ।
ਇਹ ਵੀ ਪੜ੍ਹੋ : ਨ/ਸ਼ੇ ਦੀ ਹਾਲਤ ‘ਚ ਗ੍ਰਿਫ਼ਤਾਰੀ ਦੀਆਂ ਖ਼ਬਰਾਂ ਵਿਚਾਲੇ LIVE ਹੋਇਆ ਹਨੀ ਸੇਠੀ, ਕਿਹਾ- “ਮੈਂ ਚੜ੍ਹਦੀ ਕਲਾਂ ‘ਚ ਹਾਂ…”,
ਉਨ੍ਹਾਂ ਅੱਗੇ ਕਿਹਾ ਕਿ ਅਸ਼ੋਕ ਪਰਾਸ਼ਰ ਪੱਪੀ ਦੇ ਉੱਪਰ ਬਾਲਾ ਜੀ ਮਹਾਰਾਜ ਦੀ ਕਿਰਪਾ ਹੈ ਅਤੇ ਮੇਰੇ ਉੱਪਰ ਬਾਬਾ ਦੀਪ ਸਿੰਘ ਦੀ ਕਿਰਪਾ ਹੈ। ਅਸੀਂ ਇਹਨਾਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਅਸੀਂ ਅੱਜ ਵੀ ਆਮ ਲੋਕਾਂ ਦੀ ਸੇਵਾ ਕਰ ਰਹੇ ਹਾਂ ਅਤੇ ਸੇਵਾ ਇਸੇ ਤਰੀਕੇ ਨਾਲ ਜਾਰੀ ਰਵੇਗੀ। ਉਸੇ ਤਰੀਕੇ ਦੇ ਨਾਲ ਆਮ ਲੋਕਾਂ ਦੇ ਵਿੱਚ ਵਿਚਰ ਰਹੇ ਹਾਂ।
ਵੀਡੀਓ ਲਈ ਕਲਿੱਕ ਕਰੋ -:
























