ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਅਦਾਲਤ ਵੱਲੋਂ ਵੱਡਾ ਝਟਕਾ ਲੱਗਾ ਹੈ। ਪਟਿਆਲਾ ਦੀ ਅਦਾਲਤ ਨੇ ਉਸ ਵੱਲੋਂ ਦਾਇਰ ਕੀਤੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ। ਦੱਸ ਦੇਈਏ ਕਿ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਇਸ ਵੇਲੇ ਫਰਾਰ ਚੱਲ ਰਹੇ ਹਨ ਅਤੇ ਉਸ ਖ਼ਿਲਾਫ਼ ਦੁਰਵਿਵਹਾਰ ਅਤੇ ਜਬਰ-ਜ਼ਨਾਹ ਦਾ ਗੰਭੀਰ ਮਾਮਲਾ ਦਰਜ ਹੈ।
ਦੱਸ ਦੇਈਏ ਕਿ ਸਨੌਰ ਤੋਂ ਵਿਧਾਇਕ ਪਠਾਨਮਾਜਰਾ ਦੀਆਂ ਪੁਲਿਸ ਵੱਖ-ਵੱਖ ਥਾਵਾਂ ‘ਤੇ ਭਾਲ ਕਰ ਰਹੀ ਹੈ। ਪੁਲਿਸ ਟੀਮਾਂ ਵੱਲੋਂ ਰਾਜਸਥਾਨ, ਮੱਧ ਪ੍ਰਦੇਸ਼ ਤੇ ਹੋਰ ਥਾਵਾਂ ‘ਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਇਸੇ ਵਿਚਾਲੇ ਉਨ੍ਹਾਂ ਦੇ ਅਦਾਲਤ ਨੇ ਪਟਿਆਲਾ ਦੀ ਅਦਾਲਤ ਵਿਚ ਅਰਜ਼ੀ ਲਾਈ ਸੀ ਤੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਕੀਤੀ ਸੀ। ਜਸਟਿਸ ਨਵਦੀਪ ਕੌਰ ਗਿੱਲ ਦੀ ਅਦਾਲਤ ਨੇ ਵਿਧਾਇਕ ਵੱਲੋਂ ਦਾਇਰ ਕੀਤੀ ਪਟੀਸ਼ਨ ਨੂੰ ਰੱਦ ਕਰ ਦਿੱਤਾ, ਜਿਸ ਨਾਲ ਗ੍ਰਿਫਤਾਰੀ ਦਾ ਰਾਹ ਸਾਫ ਹੋ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਦਫਤਰ
ਜ਼ਿਕਰਯੋਗ ਹੈ ਕਿ ਪਠਾਨਮਾਜਰਾ ਪਹਿਲਾਂ ਵੀ ਵਿਵਾਦਾਂ ਵਿਚ ਰਹੇ ਹਨ। ਉਨ੍ਹਾਂ ਦੀ ਗ੍ਰਿਫਤਾਰੀ ਵੀ ਕੀਤੀ ਗਈ ਪਰ ਉਹ ਪੁਲਿਸ ਦੀ ਹਿਰਾਸਤ ਵਿਚੋਂ ਫਰਾਰ ਹੋ ਗਏ। ਪਠਾਨਮਾਜਰਾ ਦੀ ਪਤਨੀ ਨੇ ਵੀ ਸਿਮਰਨਜੀਤ ਕੌਰ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਦੀ ਮੰਗ ਕੀਤੀ ਹੈ। ਹਾਈ ਕੋਰਟ ਨੇ ਪਟੀਸ਼ਨ ‘ਤੇ ਪੰਜਾਬ ਸਰਕਾਰ ਅਤੇ ਹੋਰ ਪ੍ਰਤੀਵਾਦੀਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ -:
























