ਪੰਜਾਬ ਦੀ ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਅਗਲੇ ਇੱਕ-ਦੋ ਦਿਨਾਂ ਵਿੱਚ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ । ਇਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸੂਤਰਾਂ ਅਨੁਸਾਰ ਸਰਕਾਰ ਨੇ ਇਸ ਦੇ ਲਈ ਗਵਰਨਰ ਹਾਊਸ ਤੋਂ ਸਮਾਂ ਮੰਗਿਆ ਹੈ । ਸਮਾਂ ਮਿਲਦੇ ਹੀ ਉਨ੍ਹਾਂ ਨੂੰ ਸਹੁੰ ਚੁਕਾਈ ਜਾ ਸਕਦੀ ਹੈ। ਸੂਤਰਾਂ ਮੁਤਾਬਕ ਗੁਰਮੀਤ ਮੀਤ ਹੇਅਰ ਨੇ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਥਾਂ ਕੋਈ ਨਵਾਂ ਮੰਤਰੀ ਨਹੀਂ ਬਣਾਇਆ ਗਿਆ ਹੈ।

AAP Mohindra bhagat will
ਅਜਿਹੇ ‘ਚ ਮਹਿੰਦਰ ਭਗਤ ਸੂਬੇ ਦੇ ਖੇਡ ਮੰਤਰੀ ਬਣ ਸਕਦੇ ਹਨ । ਕਿਉਂਕਿ ਜਲੰਧਰ ਖੇਡ ਉਦਯੋਗ ਦਾ ਹੱਬ ਹੈ. ਅਜਿਹੇ ਵਿੱਚ ਇਹ ਵਿਭਾਗ ਉਨ੍ਹਾਂ ਲਈ ਵਧੇਰੇ ਢੁੱਕਵਾਂ ਮੰਨਿਆ ਜਾਂਦਾ ਹੈ। ਸੂਤਰਾਂ ਦੀ ਮੰਨੀਏ ਤਾਂ ਪੰਜਾਬ ਸਰਕਾਰ ਵੱਲੋਂ ਮੰਤਰੀ ਮੰਡਲ ਵਿੱਚ ਕੋਈ ਬਹੁਤਾ ਫੇਰਬਦਲ ਨਹੀਂ ਕੀਤਾ ਗਿਆ ਹੈ । ਕੇਵਲ ਭਗਤ ਨੂੰ ਹੀ ਮੰਤਰੀ ਬਣਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ: ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਦੋ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਜ਼ਿਕਰਯੋਗ ਹੈ ਕਿ ਜਲੰਧਰ ਪੱਛਮੀ ਸੀਟ ‘ਤੇ ‘ਆਪ’ ਨੂੰ ਇਕਤਰਫਾ ਜਿੱਤ ਮਿਲੀ ਹੈ । ਸ਼ਨੀਵਾਰ ਨੂੰ ਹੋਈ ਜ਼ਿਮਨੀ ਚੋਣ ਦੀ ਗਿਣਤੀ ‘ਚ ‘ਆਪ’ ਦੇ ਮਹਿੰਦਰ ਭਗਤ ਇੱਥੋਂ 37,325 ਵੋਟਾਂ ਨਾਲ ਜੇਤੂ ਰਹੇ । ਉਨ੍ਹਾਂ ਨੂੰ 55,246 ਵੋਟਾਂ ਮਿਲੀਆਂ । ਇਸ ਦੇ ਉਲਟ ਭਾਜਪਾ, ਕਾਂਗਰਸ ਤੇ ਹੋਰ ਉਮੀਦਵਾਰਾਂ ਸਮੇਤ 15 ਉਮੀਦਵਾਰਾਂ ਦੀਆਂ ਵੋਟਾਂ ਨੂੰ ਜੋੜੀਏ ਤਾਂ ਉਨ੍ਹਾਂ ਨੂੰ ਕੁੱਲ 39,363 ਵੋਟਾਂ ਪਈਆਂ।

AAP Mohindra bhagat will
ਦੱਸ ਦੇਈਏ ਕਿ ਜਲੰਧਰ ਜ਼ਿਮਨੀ ਚੋਣ ਸਮੇਂ CM ਭਗਵੰਤ ਮਾਨ ਨੇ ਵੀ ਵਾਅਦਾ ਕੀਤਾ ਸੀ ਕਿ ਉਹ ਜਲੰਧਰ ਪੱਛਮੀ ਦੇ ਉਮੀਦਵਾਰ ਮਹਿੰਦਰ ਭਗਤ ਨੂੰ ਇੱਕ ਪੌੜੀ ਚੜ੍ਹਾ ਦਿਓ ਬਾਕੀ ਦੀਆਂ ਪੌੜੀਆਂ ਉਹ ਖੁਦ ਚੜ੍ਹਾ ਦੇਣਗੇ। ਇਸ ਸਮੇਂ ਜਲੰਧਰ ਸ਼ਹਿਰੀ ਤੋਂ ‘ਆਪ’ ਸਰਕਾਰ ਵਿੱਚ ਕੋਈ ਮੰਤਰੀ ਨਹੀਂ ਹੈ। ਹਾਲਾਂਕਿ ਜਲੰਧਰ ਜ਼ਿਲ੍ਹੇ ਦੀ ਕਰਤਾਰਪੁਰ ਸੀਟ ਤੋਂ ਵਿਧਾਇਕ ਬਲਕਾਰ ਸਿੰਘ ਸਰਕਾਰ ਵਿੱਚ ਮੰਤਰੀ ਹਨ।
ਵੀਡੀਓ ਲਈ ਕਲਿੱਕ ਕਰੋ -: