ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਸੰਜੇ ਸਿੰਘ ਅੱਜ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਪਹੁੰਚੇ। ਉਨ੍ਹਾਂ ਨੇ ਹਾਸਪਤਾਲ ਵਿੱਚ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਹਾਲ ਚਾਲ ਜਾਣਿਆ। ਸੀਐੱਮ ਭਗਵੰਤ ਮਾਨ ਪਿਛਲੇ 4 ਦਿਨ ਤੋਂ ਖਰਾਬ ਸਿਹਤ ਕਾਰਨ ਹਸਪਤਾਲ ਵਿੱਚ ਦਾਖਲ ਹਨ। ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ।
ਮੀਡੀਆ ਨਾਲ ਗੱਲਬਾਤ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਵਿੱਚ ਪਹਿਲਾਂ ਨਾਲੋਂ ਕਾਫ਼ੀ ਸੁਧਾਰ ਹੈ। ਅੱਜ ਪੂਰੀ ਗੱਲਬਾਤ ਦੌਰਾਨ ਉਨ੍ਹਾਂ ਨੇ ਸਿਰਫ਼ ਪੰਜਾਬ ਵਿੱਚ ਆਏ ਹੜ੍ਹਾਂ ਬਾਰੇ ਹੀ ਗੱਲ ਕੀਤੀ। ਉਹ ਜਲਦੀ ਹੀ ਠੀਕ ਹੋ ਕੇ ਮੁੜ ਸੂਬੇ ਦੇ ਹੜ੍ਹ ਪਰਭਾਵਿਤ ਇਲਾਕਿਆ ਦਾ ਦੌਰਾ ਕਰਨਗੇ ਅਤੇ ਪੀੜਤਾਂ ਦਾ ਹਾਲ ਜਾਨਣਗੇ।
ਇਹ ਵੀ ਪੜ੍ਹੋ : ਨਾਭਾ ‘ਚ ਵਿਦਿਆਰਥੀਆਂ ਨਾਲ ਭਰੀ ਨਿੱਜੀ ਸਕੂਲ ਵੈਨ ਨਾਲੇ ‘ਚ ਡਿੱਗੀ, ਬੱਚਿਆਂ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ
ਸੰਜੇ ਸਿੰਘ ਨੇ ਅੱਗੇ ਕਿਹਾ ਕਿ ਕੱਲ੍ਹ ਪ੍ਰਧਾਨ ਮੰਤਰੀ ਮੋਦੀ ਜੀ ਵੀ ਪੰਜਾਬ ਆ ਰਹੇ ਹਨ ਅਤੇ ਮੈਨੂੰ ਉਮੀਦ ਹੈ ਕਿ ਉਨ੍ਹਾਂ ਦੀ ਸਰਕਾਰ 60,000 ਕਰੋੜ ਰੁਪਏ ਜਾਰੀ ਕਰੇਗੀ ਜੋ ਕਿ ਪੰਜਾਬ ਦਾ ਜਾਇਜ਼ ਬਕਾਇਆ ਹੈ। ਮੋਦੀ ਸਰਕਾਰ ਅਫਗਾਨਿਸਤਾਨ ਦੀ ਮਦਦ ਕਰ ਰਹੀ ਹੈ ਪਰ ਪੰਜਾਬ ਦੀ ਮਦਦ ਨਹੀਂ ਕਰ ਰਹੀ। ਲੋਕ ਉਮੀਦ ਕਰ ਰਹੇ ਹਨ ਕਿ ਪ੍ਰਧਾਨ ਮੰਤਰੀ ਪੰਜਾਬ ਲਈ ਵੀ ਰਾਹਤ ਪੈਕੇਜ ਦਾ ਐਲਾਨ ਕਰਨਗੇ। ਉਹ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਉਹ ਜੀਐਸਟੀ ਅਤੇ ਆਰਡੀਐਫ ਫੰਡ ਤੁਰੰਤ ਜਾਰੀ ਕਰੇ ਤਾਂ ਜੋ ਪੰਜਾਬ ਦੇ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਮੁੜ ਲੀਹ ‘ਤੇ ਲਿਆਂਦਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:
























