ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਮੰਤਰੀ ਡਾ. ਬਲਜੀਤ ਕੌਰ ਖਿਲਾਫ਼ ਧਰਨਾ ਪ੍ਰਦਰਸ਼ਨ ਕਰਨ ਵਾਲੇ ‘ਆਪ’ ਦੇ ਤਿੰਨੋਂ ਨੇਤਾਵਾਂ ਨੂੰ ਸਸਪੈਂਡ ਕਰ ਦਿੱਤਾ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਸਸਪੈਂਡ ਕੀਤੇ ਗਏ ਨੇਤਾਵਾਂ ਵਿੱਚ ਮਲੋਟ ਦੇ ਬਲਾਕ ਪ੍ਰਧਾਨ ਰਜੀਵ ਉੱਪਲ, ਮਲੋਟ ਯੂਥ ਵਿੰਗ ਦੇ ਸਕੱਤਰ ਸਾਹਿਲ ਮੋਂਗਾ ਅਤੇ ਗੁਰਮੇਲ ਸਿੰਘ ਸ਼ਾਮਿਲ ਹਨ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਗ ਵੱਲੋਂ ਤਿੰਨੋਂ ਨੇਤਾਵਾਂ ‘ਤੇ ਕਾਰਵਾਈ ਕੀਤੀ ਗਈ ਹੈ। ਇਹ ਧਰਨਾ ਐਤਵਾਰ ਨੂੰ ਸ਼ੁਰੂ ਕੀਤਾ ਗਿਆ ਸੀ। ਇਨ੍ਹਾਂ ਨੇਤਾਵਾਂ ਨੂੰ ਮਨਾਉਣ ਲਈ ਬੁਲਾਇਆ ਗਿਆ ਸੀ, ਪਰ ਇਨ੍ਹਾਂ ਵੱਲੋਂ ਆਪਣਾ ਧਰਨਾ ਜਾਰੀ ਰੱਖਿਆ ਗਿਆ।
ਜ਼ਿਲ੍ਹਾ ਪ੍ਰਧਾਨ ਨੇ ਸਸਪੈਂਡ ਕਰਨ ਦੇ ਆਦੇਸ਼ ਵਿੱਚ ਲਿਖਿਆ ਹੈ ਕਿ ਇਨ੍ਹਾਂ ਤਿੰਨੋਂ ਨੇਤਾਵਾਂ ਵੱਲੋਂ ਬਿਨ੍ਹਾ ਕਿਸੇ ਗੱਲ ਦੇ ਮੰਤਰੀ ਦੇ ਘੱਰ ਅੱਗੇ ਧਰਨਾ ਦਿੱਤਾ ਗਿਆ ਹੈ। ਜਿਸ ਨਾਲ ਪਾਰਟੀ ਅਤੇ ਸਰਕਾਰ ਦੇ ਅਕਸ ਨੂੰ ਨੁਕਸਾਨ ਪਹੁੰਚ ਰਿਹਾ ਹੈ। ਪਾਰਟੀ ਦੇ ਸੀਨੀਅਰ ਨੇਤਾਵਾਂ ਵੱਲੋਂ ਉਨ੍ਹਾਂ ਨੂੰ ਵਾਰ-ਵਾਰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ। ਇਸਦੇ ਬਾਵਜੂਦ ਉਨ੍ਹਾਂ ਨੇ ਕੋਈ ਵੀ ਮੰਗ ਪੱਤਰ ਪਾਰਟੀ ਪੱਧਰ ‘ਤੇ ਨਹੀਂ ਦਿੱਤਾ ਹੈ। ਇਸ ਨਾਲ ਸਪੱਸ਼ਟ ਹੈ ਕਿ ਉਕਤ ਆਗੂ ਵਿਰੋਧੀ ਪਾਰਟੀਆਂ ਦੇ ਇਸ਼ਾਰੇ ‘ਤੇ ਬਗ਼ੈਰ ਕਿਸੇ ਕਾਰਨ ਧਰਨਾ ਲਾ ਕੇ ਪਾਰਟੀ ਅਤੇ ਸਰਕਾਰ ਦਾ ਅਕਸ ਖ਼ਰਾਬ ਕਰ ਰਹੇ ਹਨ। ਜਿਸ ਕਾਰਨ ਉਨ੍ਹਾਂ ਨੂੰ ਪਾਰਟੀ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬੀਆਂ ਲਈ ਮੁਫ਼ਤ ਬਿਜਲੀ ਦਾ ਐਲਾਨ ‘ਆਪ’ ਸਰਕਾਰ ਦਾ ਇਤਿਹਾਸਕ ਕਦਮ : ਕੁਲਤਾਰ ਸੰਧਵਾਂ
ਦੱਸ ਦੇਈਏ ਕਿ ਮਲੋਟ ਵਿੱਚ ਧਰਨਾ ਦੇ ਰਹੇ ‘ਆਪ’ ਨੇਤਾਵਾਂ ਨੇ ਮੰਤਰੀ ਬਲਜੀਤ ਕੌਰ ‘ਤੇ ਦੋਸ਼ ਲਗਾਏ ਸਨ। ਉਨ੍ਹਾਂ ਕਿਹਾ ਸੀ ਕਿ ਮੰਤਰੀ ਉਂਨ੍ਹਾ ਨਾਲ ਫੋਨ ‘ਤੇ ਗੱਲ ਨਹੀਂ ਕਰਦੀ। ਚੋਣਾਂ ਵਿੱਚ ਉਨ੍ਹਾਂ ਨੇ ਬਹੁਤ ਮਿਹਨਤ ਕੀਤੀ , ਪਰ ਬਲਜੀਤ ਕੌਰ ਨੇ ਕੁਝ ਹੋਰ ਪਾਰਟੀਆਂ ਤੋਂ ਆਏ ਲੋਕਾਂ ਨੂੰ ਆਪਣੇ ਨੇੜੇ ਰੱਖ ਲਿਆ ਹੈ। ਉਨ੍ਹਾਂ ਕਿਹਾ ਸੀ ਕਿ ਜਦੋਂ ਤੱਕ ਮੰਤਰੀ ਤੇ ਸਾਡੇ ਸੀਨੀਅਰ ਆਗੂ ਇਸ ਮੁੱਦੇ ਨੂੰ ਜਨਤਕ ਤੌਰ ‘ਤੇ ਸਾਡੇ ਨਾਲ ਨਹੀਂ ਵਿਚਾਰਦੇ, ਉਦੋਂ ਤੱਕ ਸਾਡਾ ਧਰਨਾ ਜਾਰੀ ਰਹੇਗਾ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”