ਪੰਜਾਬ ਦੀ ਜਲੰਧਰ ਤੇ ਲੁਧਿਆਣਾ ਲੋਕ ਸਭਾ ਸੀਟ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਐਲਾਨ 16 ਅਪ੍ਰੈਲ ਨੂੰ ਹੋਵੇਗਾ। ਇਸ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਸ ਦੀ ਜਾਣਕਾਰੀ ਦਿੱਤੀ। ਜਲੰਧਰ ਵਿਚ ਆਮ ਆਦਮੀ ਪਾਰਟੀ ਨੇ ਮੌਜੂਦਾ ਸਾਂਸਦ ਸੁਸ਼ੀਲ ਰਿੰਕੂ ਨੂੰ ਟਿਕਟ ਦਿੱਤੀ ਸੀ ਪਰ ਉਹ ਆਪ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ।
ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਪਹਿਲਾਂ 8 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕੀਤਾ ਸੀ ਜਿਨ੍ਹਾਂ ਵਿਚ ਸੰਗਰੂਰ ਤੋਂ ਮੰਤਰੀ ਗੁਰਮੀਤ ਮੀਤ ਹੇਅਰ, ਪਟਿਆਲਾ ਤੋਂ ਮੰਤਰੀ ਡਾ. ਬਲਬੀਰ ਸਿੰਘ, ਖਡੂਰ ਸਾਹਿਬ ਤੋਂ ਲਾਲਜੀਤ ਭੁੱਲਰ, ਅੰਮ੍ਰਿਤਸਰ ਤੋਂ ਕੁਲਦੀਪ ਧਾਲੀਵਾਲ, ਬਠਿੰਡਾ ਤੋਂ ਮੰਤਰੀ ਗੁਰਮੀਤ ਖੁੱਡੀਆਂ, ਫਰੀਦਕੋਟ ਤੋਂ ਕਰਮਜੀਤ ਅਨਮੋਲ ਤੇ ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਜੀਪੀ ਨੂੰ ਟਿਕਟ ਦਿੱਤਾ ਸੀ।
ਇਹ ਵੀ ਪੜ੍ਹੋ : ਬਿੱਲੀ ਨੂੰ ਬਚਾਉਣ ਖਾਤਰ ਖੂਹ ਵਿਚ 6 ਲੋਕਾਂ ਨੇ ਮਾਰੀ ਛਾ/ਲ, 5 ਹੋਏ ਰੱਬ ਨੂੰ ਪਿਆਰੇ
ਦੂਜੀ ਲਿਸਟ ਵਿਚ ਹੁਸ਼ਿਆਰਪੁਰ ਰਿਜ਼ਰਵ ਸੀਟ ਤੋਂ ਰਾਜਕੁਮਾਰ ਚੱਬੇਵਾਲ ਤੇ ਆਨੰਦਪੁਰ ਸਾਹਿਬ ਤੋਂ ਮਾਲਵਿੰਦਰ ਸਿੰਘ ਕੰਗ ਨੂੰ ਟਿਕਟ ਦਿੱਤੀ ਗਈ। ਹੁਣ ਜਲੰਧਰ, ਲੁਧਿਆਣਾ, ਗੁਰਦਾਸਪੁਰ ਤੇ ਫਿਰੋਜ਼ਪੁਰ ਸੀਟ ਤੋਂ ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ।