ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਜਿਮਨੀ ਚੋਣ ਦੌਰਾਨ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ ਵਿੱਚ ਅੱਜ ਸਮਾਣਾ ਵਿਖੇ ਕੈਬਨਟ ਮੰਤਰੀ ਦੇ ਭਰਾ ਹਰਜਿੰਦਰ ਸਿੰਘ ਮਿੰਟੂ ਅਤੇ ਪੀਏ ਗੁਰਦੇਵ ਸਿੰਘ ਟਿਵਾਣਾ ਪਾਰਸ ਸ਼ਰਮਾ ਰਮੀ ਸ਼ਰਮਾ ਦੇ ਨਾਲ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਜਸ਼ਨ ਮਨਾਏ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਸਮਰਥਕਾਂ ਅਤੇ ਪਾਰਟੀ ਦੇ ਵਲੰਟੀਅਰਾਂ ਨੇ ਜਿੱਥੇ ਲੱਡੂ ਵੰਡ ਕੇ ਆਪਣੀ ਅਥਾਹ ਖੁਸ਼ੀ ਦਾ ਇਜਹਾਰ ਕੀਤਾ। ਉਸਦੇ ਨਾਲ ਹੀ ਢੋਲ-ਢਮੱਕਿਆਂ ਦੀ ਅਵਾਜ ‘ਚ ਭੰਗੜੇ ਵੀ ਪਾਏ ਅਤੇ ਆਤਿਸ਼ਬਾਜੀ ਚਲਾ ਕੇ ਇਸ ਜਿੱਤ ਦੀ ਖੁਸ਼ੀ ਮਨਾਈ।
ਇਸ ਮੌਕੇ ਸਮੂਹ ਵਲੰਟੀਅਰਾਂ ਅਤੇ ਪਾਰਟੀ ਹਾਈਕਮਾਨ ਸਮੇਤ ਸਾਰੇ ਸ਼ੁੱਭ ਚਿੰਤਕਾਂ ਨੂੰ ਵਧਾਈ ਦਿੰਦਿਆਂ ਗੁਰਦੇਵ ਟਿਵਾਣਾ ਅਤੇ ਪਾਰਸ ਸ਼ਰਮਾ ਨੇ ਕਿਹਾ ਕਿ ਇਹ ਜਿੱਤ ਇਮਾਨਦਾਰੀ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦਾ ਮੁੜ ਆਮ ਆਦਮੀ ਪਾਰਟੀ ਦੀ ਹੋਣ ਵਾਲੀ ਜਿੱਤ ਦਾ ਮੁੱਢ ਬੰਨ ਗਈ ਹੈ ਅਤੇ ਹੁਣ ਪੰਜਾਬ ਦੇ ਲੋਕਾਂ ਨੂੰ ਵੀ ਇਸ ਗੱਲ ਦੀ ਸਮਝ ਆ ਚੁੱਕੀ ਹੈ ਕਿ ਪੰਜਾਬ ਸਿਰਫ ਆਮ ਆਦਮੀ ਪਾਰਟੀ ਦੇ ਹੱਥਾਂ ਵਿੱਚ ਸੁਰੱਖਿਅਤ ਹੈ।
ਇਹ ਵੀ ਪੜ੍ਹੋ : ਹਿਮਾਚਲ ਜ਼ਿਮਨੀ ਚੋਣ : ਦੇਹਰਾ ਸੀਟ ਤੋਂ ਮੁੱਖ ਮੰਤਰੀ ਸੁੱਖੂ ਦੀ ਪਤਨੀ ਨੇ ਹਾਸਿਲ ਕੀਤੀ ਜਿੱਤ
ਜਲੰਧਰ ਦੇ ਸੂਝਵਾਨ ਵੋਟਰਾਂ ਨੇ ਸਿਆਸੀ ਪਾਰਟੀਆਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਆਉਣ ਵਾਲੇ ਸਮੇਂ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਇਸੇ ਤਰ੍ਹਾਂ ਸਹਿਯੋਗ ਅਤੇ ਸਮਰਥਨ ਦਿੰਦੇ ਰਹਿਣਗੇ। ਇਸ ਮੌਕੇ ਸੰਜੂ ਸੰਦੀਪ ਸ਼ਰਮਾ ਧਰਮਪਾਲ ਨਾਹਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਦੇ ਵਲੰਟੀਅਰ ਅਤੇ ਸਮਰਥਕ ਮੌਜੂਦ ਸਨ।
ਵੀਡੀਓ ਲਈ ਕਲਿੱਕ ਕਰੋ -: