ਸੰਯੁਕਤ ਅਰਬ ਅਮੀਰਾਤ (UAE) ਦੀ ਰਾਜਧਾਨੀ ਆਬੂਧਾਬੀ ਦੇ ਹਵਾਈ ਅੱਡੇ ਨੇੜੇ ਹੋਏ ਡਰੋਨ ਹਮਲੇ ਵਿੱਚ 2 ਭਾਰਤੀਆਂ ਦੀ ਮੌਤ ਹੋਈ ਹੈ। ਇਨ੍ਹਾਂ ਵਿੱਚੋਂ ਇੱਕ ਪੰਜਾਬ ਦਾ ਰਹਿਣ ਵਾਲਾ ਨੌਜਵਾਨ ਸੀ। ਇਸ ਹਮਲੇ ਵਿੱਚ ਮਾਰੇ ਗਏ ਨੌਜਵਾਨ ਦੀ ਪਹਿਚਾਣ 26 ਸਾਲਾਂ ਹਰਦੀਪ ਸਿੰਘ ਦੇ ਰੂਪ ਵਿੱਚ ਹੋਈ ਹੈ, ਜੋ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮਹਿਸਮਪੁਰ ਦਾ ਰਹਿਣ ਵਾਲਾ ਸੀ ।

ਮਿਲੀ ਜਾਣਕਾਰੀ ਅਨੁਸਾਰ ਹਰਦੀਪ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਦਾ ਕੁਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਹਰਦੀਪ ਦੇ ਪਿਤਾ ਦੀ ਵੀ ਕੁਝ ਸਮਾਂ ਪਹਿਲਾ ਮੌਤ ਹੋ ਚੁੱਕੀ ਹੈ । ਮ੍ਰਿਤਕ ਨੌਜਵਾਨ ਹਰਦੀਪ ਆਪਣੇ ਪਿੱਛੇ ਆਪਣੀ ਬਜ਼ੁਰਗ ਮਾਂ ਅਤੇ ਪਤਨੀ ਨੂੰ ਛੱਡ ਗਿਆ ਹੈ।
ਇਹ ਵੀ ਪੜ੍ਹੋ: ED ਨੇ ਭੁਪਿੰਦਰ ਹਨੀ ਨੂੰ ਲਿਆ ਹਿਰਾਸਤ ‘ਚ, 6 ਕਰੋੜ ਰੁਪਏ ਦੀ ਨਕਦੀ ਕੀਤੀ ਗਈ ਬਰਾਮਦ
ਦੱਸ ਦੇਈਏ ਕਿ ਹਰਦੀਪ ਦੀ ਮੌਤ ਦੀ ਖਬਰ ਮਿਲਦਿਆਂ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਹਰਦੀਪ ਦੀ ਮੌਤ ਦੇ ਨਾਲ ਉਸਦੇ ਪਰਿਵਾਰਕ ਮੈਂਬਰਾਂ ‘ਤੇ ਦੁੱਖਾਂ ਦਾ ਬਹੁਤ ਵੱਡਾ ਪਹਾੜ ਟੁੱਟ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”























