ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਸਟੂਡੈਂਟ ਯੂਨੀਅਨ ਦੇ ਕਈ ਅਹੁਦਿਆਂ ਲਈ ਬੁੱਧਵਾਰ ਨੂੰ ਵੋਟਿੰਗ ਹੋਈ। ਦੁਪਹਿਰ ਤੱਕ ਵੋਟਿੰਗ ਹੋਈ ਜਿਸ ਦੇ ਨਤੀਜੇ ਸਾਹਮਣੇ ਆ ਗਏ ਹਨ. ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਨੇ ਪੰਜਾਬ ਯੂਨੀਵਰਸਿਟੀ ਵਿੱਚ ਇੱਕ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਹੈ, ਜਿਸ ਵਿੱਚ ਗੌਰਵਵੀਰ ਸੋਹਲ ਨੂੰ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ (ਪੀਯੂਸੀਐਸਸੀ) ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ।
ਉਥੇ ਹੀ SOPU ਦੇ ਅਭਿਸ਼ੇਕ ਡਾਗਰ ਨੇ ਸਕੱਤਰ ਦਾ ਅਤੇ ਅਸ਼ਮੀਤ ਸਿੰਘ ਨੇ ਉਪ ਪ੍ਰਧਾਨ ਦਾ ਅਹੁਦਾ ਜਿੱਤਿਆ ਹੈ। ਉਮੀਦਵਾਰ ਮੋਹਿਤ ਮੰਡੇਰਾਣਾ ਨੇ ਸੰਯੁਕਤ ਸਕੱਤਰ ਦਾ ਅਹੁਦਾ ਸੰਭਾਲਿਆ ਹੈ।

ਦੱਸ ਦੇਈਏ ਕਿ ਇਸ ਸਾਲ ਦੀਆਂ ਚੋਣਾਂ ਵਿੱਚ ਭਾਰੀ ਹਿੱਸੇਦਾਰੀ ਹੋਈ, ਜਿਸ ਵਿੱਚ 16,000 ਤੋਂ ਵੱਧ ਵਿਦਿਆਰਥੀਆਂ ਨੇ ਆਪਣੀਆਂ ਵੋਟਾਂ ਪਾਈਆਂ। ਸਫਲ ਉਮੀਦਵਾਰ ਆਉਣ ਵਾਲੇ ਅਕਾਦਮਿਕ ਸਾਲ ਲਈ ਕੈਂਪਸ ਲੀਡਰਸ਼ਿਪ ਦੀ ਵਾਗਡੋਰ ਸੰਭਾਲਣ ਲਈ ਤਿਆਰ ਹਨ।
ਜ਼ਿਕਰਯੋਗ ਹੈ ਕਿ ਵਿਦਿਆਰਥੀਆਂ ਵਿਚਕਾਰ ਝੜਪਾਂ ਨੂੰ ਰੋਕਣ ਲਈ, ਯੂਨੀਵਰਸਿਟੀ ਕੈਂਪਸ ਵਿੱਚ 11 DSP, 10 SHO, 10 ਇੰਸਪੈਕਟਰ, 9 ਚੌਕੀ ਇੰਚਾਰਜ ਅਤੇ 988 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ। ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਖੁਦ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੀ ਹੈ।
ਇਹ ਵੀ ਪੜ੍ਹੋ : ਰਾਹਤ ਸਮੱਗਰੀ ਦੀ ਹੋ ਰਹੀ ਦੁਰਵਰਤੋਂ! ਮਦਦਗਾਰਾਂ ਨੂੰ MLA ਕੁਲਦੀਪ ਧਾਲੀਵਾਲ ਨੇ ਕੀਤੀ ਖਾਸ ਅਪੀਲ
ਦਿਨ ਭਰ ਵਿਦਿਆਰਥੀ ਆਗੂ ਵਿਭਾਗਾਂ ਦੇ ਬਾਹਰ ਛੱਤਰੀਆਂ ਲੈ ਕੇ ਖੜ੍ਹੇ ਵੋਟਾਂ ਮੰਗਦੇ ਦੇਖੇ ਗਏ। ਕਿਉਂਕਿ ਪੰਜਾਬ ਯੂਨੀਵਰਸਿਟੀ ਨੂੰ ਚੋਣਾਂ ਦੌਰਾਨ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ, ਇਸ ਲਈ ਪ੍ਰਸ਼ਾਸਨ ਅਤੇ ਵਿਦਿਆਰਥੀ ਸੰਗਠਨ ਦੋਵੇਂ ਪੂਰੀ ਤਰ੍ਹਾਂ ਚੌਕਸ ਅਤੇ ਸਰਗਰਮ ਦਿਖਾਈ ਦਿੱਤੇ।
ਵੀਡੀਓ ਲਈ ਕਲਿੱਕ ਕਰੋ -:
























